ਦਿੱਲੀ ‘ਚ 12ਵੀਂ ਜਮਾਤ ਦੀ ਵਿਦਿਆਰਥਣ ‘ਤੇ ਸੁੱਟਿਆ ਤੇਜ਼ਾਬ, ਘਟਨਾ CCTV ‘ਚ ਕੈਦ

0
58

ਦਿੱਲੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਹੈ। ਰਾਜਧਾਨੀ ਦੇ ਦਵਾਰਕਾ ਇਲਾਕੇ ‘ਚ ਇੱਕ ਲੜਕੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਲੜਕੀ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ।ਇਹ ਘਟਨਾ ਸਵੇਰੇ 9 ਵਜੇ ਦੀ ਹੈ।

ਦਿੱਲੀ ਪੁਲਿਸ ਨੂੰ ਸਵੇਰੇ 9 ਵਜੇ ਦੇ ਕਰੀਬ ਮੋਹਨ ਗਾਰਡਨ ਨੇੜੇ ਇੱਕ ਵਿਦਿਆਰਥਣ ‘ਤੇ ਤੇਜ਼ਾਬ ਨਾਲ ਹਮਲੇ ਦੀ ਸੂਚਨਾ ਮਿਲੀ ਸੀ। ਪੁਲਿਸ ਮੁਤਾਬਕ ਲੜਕੀ ਦੀ ਉਮਰ 17 ਸਾਲ ਹੈ ਤੇ ਉਹ ਆਪਣੀ ਛੋਟੀ ਭੈਣ ਨਾਲ ਸੜਕ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਨੇ ਆ ਕੇ ਉਸ ‘ਤੇ ਤੇਜ਼ਾਬ ਸੁੱਟ ਦਿੱਤਾ।

ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਵਿਦਿਆਰਥਣ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਤੇ ਉਹ ਹਸਪਤਾਲ ਵਿੱਚ ਭਰਤੀ ਹੈ। ਹਾਲਾਂਕਿ ਉਸ ਦੀ ਹਾਲਤ ਬਾਰੇ ਡਾਕਟਰਾਂ ਦਾ ਬਿਆਨ ਨਹੀਂ ਆਇਆ। ਦਿੱਲੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ।

ਸਵਾਤੀ ਮਾਲੀਵਾਲ ਨੇ ਕੀਤਾ ਟਵੀਟ

ਇਸ ਮਾਮਲੇ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਲਿਖਿਆ- ਦਵਾਰਕਾ ਮੋੜ ਨੇੜੇ ਇੱਕ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟਿਆ ਗਿਆ। ਸਾਡੀ ਟੀਮ ਪੀੜਤ ਦੀ ਮਦਦ ਲਈ ਹਸਪਤਾਲ ਪਹੁੰਚ ਰਹੀ ਹੈ। ਧੀ ਨੂੰ ਇਨਸਾਫ ਦਿਵਾਇਆ ਜਾਵੇਗਾ। ਦਿੱਲੀ ਮਹਿਲਾ ਕਮਿਸ਼ਨ ਦੇਸ਼ ‘ਚ ਤੇਜ਼ਾਬ ‘ਤੇ ਪਾਬੰਦੀ ਲਗਾਉਣ ਲਈ ਸਾਲਾਂ ਤੋਂ ਸੰਘਰਸ਼ ਕਰ ਰਿਹਾ ਹੈ। ਸਰਕਾਰਾਂ ਕਦੋਂ ਜਾਗਣਗੀਆਂ?

LEAVE A REPLY

Please enter your comment!
Please enter your name here