ਦਿੱਲੀ ‘ਚ 13 ਨਵੰਬਰ ਤੋਂ 20 ਨਵੰਬਰ ਤੱਕ Odd-Even ਸਿਸਟਮ ਲਾਗੂ

0
60

ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਜਰੀਵਾਲ ਸਰਵਾਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ਵਿੱਚ 13 ਨਵੰਬਰ ਤੋਂ 20 ਨਵੰਬਰ ਤੱਕ Odd-Even ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਲਗਾਤਾਰ ਹਵਾ ਦੀ ਗੁਣਵੱਤਾ ਖਰਾਬ ਹੋਣ ਦੇ ਚੱਲਦਿਆਂ ਦਿੱਲੀ-ਐੱਨਸੀਆਰ ਵਿੱਚ ਚੌਥਾ ਪੜਾਅ ਲਾਗੂ ਕਰ ਦਿੱਤਾ ਗਿਆ ਹੈ।

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਘੱਟ ਕਰਨ ਨੂੰ ਲੈ ਕੇ ਸਖਤ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਬਾਅਦ ਦਿੱਲੀ ਪ੍ਰਦੂਸ਼ਣ ਦਾ ਪੱਧਰ ਵੱਧ ਸਕਦਾ ਹੈ। ਜਿਸਦੇ ਮੱਦੇਨਜ਼ਰ ਦੀਵਾਲੀ ਦੇ ਅਗਲੇ ਦਿਨ ਤੋਂ ਇੱਕ ਹਫਤੇ ਲਈ Odd-Even ਦਾ ਫਾਰਮੂਲਾ ਲਾਗੂ ਕੀਤਾ ਜਾਵੇਗਾ ਜੋ ਕਿ 13 ਨਵੰਬਰ ਤੋਂ 20 ਨਵੰਬਰ ਤੱਕ ਲਾਗੂ ਰਹੇਗਾ। ਗੋਪਾਲ ਰਾਏ ਨੇ ਕਿਹਾ ਕਿ ਸਮੀਖਿਆ ਕਰਨ ਮਗਰੋਂ ਹੀ ਅੱਗੇ ਦਾ ਫੈਸਲਾ ਲਿਆ ਜਾਵੇਗਾ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ।

ਗੋਪਾਲ ਰਾਏ ਨੇ ਕਿਹਾ ਕਿ BS-II ਪੈਟਰੋਲ ਵਾਹਨਾਂ ਤੇ BS-IV ਡੀਜ਼ਲ ਵਾਹਨਾਂ ‘ਤੇ ਜੋ ਪਾਬੰਦੀ ਲਗਾਈ ਗਈ ਸੀ, ਉਹ GRAP-4 ਵਿੱਚ ਵੀ ਜਾਰੀ ਰਹੇਗੀ। LNG CNG ਤੇ ਇਲੈਕਟ੍ਰਿਕ ਟਰੱਕਾਂ, ਜ਼ਰੂਰੀ ਸੇਵਾਵਾਂ ਦੇ ਵਾਹਨਾਂ ਨੂੰ ਛੱਡ ਕੇ ਹੋਰ ਟਰੱਕਾਂ ਦੀ ਦਿੱਲੀ ਵਿੱਚ ਐਂਟਰੀ ਬੈਨ ਹੈ । ਇਸ ਤੋਂ ਇਲਾਵਾ GRAP-3 ਵਿੱਚ ਫਲਾਈਓਵਰ, ਓਵਰਬ੍ਰਿਜ ਤੇ ਪਾਵਰ ਟ੍ਰਾਂਸਮਿਸ਼ਨ ਪਾਈਪਲਾਈਨਾਂ ‘ਤੇ ਚੱਲ ਰਹੇ ਕੰਮਾਂ ਨੂੰ ਛੂਟ ਦਿੱਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਹਵਾ ਸੀ ਗੁਣਵੱਤਾ ਬਹੁਤ ਗੰਭੀਰ ਬਣੀ ਹੋਈ ਹੈ।

LEAVE A REPLY

Please enter your comment!
Please enter your name here