ਕੇਂਦਰ ਦੀ ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ। ਮੰਤਰੀ ਮੰਡਲ ਨੇ ਐੱਮਐੱਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਨੂੰ ਹਾੜੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।