ਦੁਰਗਿਆਣਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ!

0
8

ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਵੱਲੋਂ ਇਸ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੀ ਲੈਂਡਲਾਈਨ ‘ਤੇ ਆਈ ਸੀ।

ਪੁਲਿਸ ਨੇ ਕਾਲ ਡਿਟੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੁਰਗਿਆਣਾ ਕਮੇਟੀ ਦੇ ਮੈਂਬਰ ਅਯੁੱਧਿਆ ਗਏ ਹੋਏ ਹਨ ਅਤੇ ਉਨ੍ਹਾਂ ਦੇ ਅੱਜ ਵਾਪਸ ਆਉਣ ਦੀ ਉਮੀਦ ਹੈ। ਇਸ ਦੀ ਸੂਚਨਾ ਦੁਰਗਿਆਣਾ ਮੰਦਿਰ ਦੇ ਦਫ਼ਤਰ ਤੋਂ ਨਜ਼ਦੀਕੀ ਚੌਕੀ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਹੁਣ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here