ਦੇਸ਼ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਸਵੇਰੇ 4 ਵਜੇ ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3 ਦਰਜ ਕੀਤੀ ਗਈ ਸੀ। ਜਦੋਂ ਕਿ ਦੂਜੇ ਭੂਚਾਲ ਦਾ ਕੇਂਦਰ ਅਸਾਮ ਦੇ ਦਾਰੰਗ ਵਿੱਚ ਜ਼ਮੀਨ ਤੋਂ 22 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਅਸਾਮ ‘ਚ ਸਵੇਰੇ 7:36 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਤਿੰਨ ਦਰਜ ਕੀਤੀ ਗਈ। ਹਾਲਾਂਕਿ ਕਿਧਰੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜਾਣਕਾਰੀ ਮੁਤਾਬਕ ਆਸਾਮ ਅਤੇ ਹਰਿਆਣਾ ‘ਚ ਐਤਵਾਰ ਨੂੰ ਆਏ ਭੂਚਾਲ ਦੇ ਝਟਕੇ ਦੂਜੇ ਸੂਬਿਆਂ ‘ਚ ਮਹਿਸੂਸ ਨਹੀਂ ਕੀਤੇ ਗਏ।
ਇਸ ਦੀ ਤੀਬਰਤਾ ਇੰਨੀ ਘੱਟ ਸੀ ਕਿ ਇਸ ਦਾ ਅਸਰ ਜ਼ਿਆਦਾ ਨਹੀਂ ਸੀ। ਭੂਚਾਲ ਦੇ ਝਟਕੇ ਅਸਾਮ ਦੇ ਦਰੰਗ ਅਤੇ ਹਰਿਆਣਾ ਦੇ ਸੋਨੀਪਤ ਵਿੱਚ ਹੀ ਮਹਿਸੂਸ ਕੀਤੇ ਗਏ। ਕੁਝ ਸਮੇਂ ਲਈ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ ਪਰ ਕਿਧਰੋਂ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਇੱਕ ਸਾਲ ਤੋਂ ਦੁਨੀਆ ਭਰ ਵਿੱਚ ਭੂਚਾਲਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।