ਧਮਕੀਆਂ ਮਿਲਣ ਮਗਰੋਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਿਲੀ Y+ਸ਼੍ਰੇਣੀ ਦੀ ਸੁਰੱਖਿਆ

0
426

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਖਿਲਾਫ ਕਈ ਗੈਂਗਸਟਰਾਂ ਵੱਲੋਂ ਰਚੀ ਸਾਜ਼ਿਸ਼ ਦੇ ਮੱਦੇਨਜ਼ਰ ਮਹਾਰਾਸ਼ਟਰ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਿਵਸਥਾ ਵਧਾਉਣ ਦਾ ਫੈਸਲਾ ਲਿਆ ਹੈ। ਮਹਾਰਾਸ਼ਟਰ ਪੁਲਿਸ ਨੇ ਸਲਮਾਨ ਖਾਨ ਲਈ ਨੂੰ Y ਸ਼੍ਰੇਣੀ ਸੁਰੱਖਿਆ (Y Category) ਦਿੱਤੀ ਹੋਈ ਸੀ, ਪਰ ਗੈਂਗਸਟਰ ਗਰੁੱਪ ਲਾਰੇਂਸ ਬਿਸ਼ਨੋਈ ਵੱਲੋਂ ਲਗਾਤਾਰ ਸਾਜ਼ਿਸ਼ ਦੇ ਘੇਰੇ ‘ਚ ਆਉਣ ਤੋਂ ਬਾਅਦ ਮਿਲੇ ਸਾਰੇ ਇਨਪੁਟਸ ਨੂੰ ਧਿਆਨ ‘ਚ ਰੱਖਦੇ ਹੋਏ ਸਲਮਾਨ ਖਾਨ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਮਹਾਰਾਸ਼ਟਰ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਵਧਾਉਣ ਦਾ ਇਹ ਫੈਸਲਾ ਸਿਰਫ ਸਲਮਾਨ ਖਾਨ ਹੀ ਨਹੀਂ ਬਲਕਿ ਕਈ ਰਾਜਨੇਤਾਵਾਂ, ਉਦਯੋਗਪਤੀਆਂ, ਬਾਲੀਵੁੱਡ ਅਦਾਕਾਰਾਂ ਅਤੇ ਅਭਿਨੇਤਰੀਆਂ ਨਾਲ ਜੁੜੇ ਇਨਪੁਟਸ ਦੇ ਆਧਾਰ ‘ਤੇ ਇਹ ਅਹਿਮ ਫੈਸਲਾ ਲਿਆ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਇਸ ਸਾਲ ਜੂਨ ਮਹੀਨੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਸਲਮਾਨ ਖਾਨ ਦੇ ਘਰ ਧਮਕੀ ਭਰਿਆ ਪੱਤਰ ਭੇਜਿਆ ਗਿਆ ਸੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ‘ਚ ਮਹਾਰਾਸ਼ਟਰ ਪੁਲਿਸ ਦੇ ਨਾਲ-ਨਾਲ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਦੀ ਟੀਮ ਵੀ ਕਈ ਗੈਂਗਸਟਰਾਂ ਖਿਲਾਫ ਜਾਂਚ ‘ਚ ਲੱਗੀ ਹੋਈ ਹੈ।

ਸਲਮਾਨ ਖਾਨ ਤੋਂ ਇਲਾਵਾ ਮਹਾਰਾਸ਼ਟਰ ਰਾਜ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਨਾਲ ਦੋਵੇਂ ਵੀਆਈਪੀਜ਼ ਦੇ ਨਾਲ 4 ਹਥਿਆਰਬੰਦ ਸੁਰੱਖਿਆ ਗਾਰਡ 24 ਘੰਟੇ ਮੌਜੂਦ ਰਹਿਣਗੇ।

ਬਾਲੀਵੁੱਡ ਦੇ ਬਹੁਤ ਹੀ ਮਸ਼ਹੂਰ ਐਕਟਰ ਅਨੁਪਮ ਖੇਰ ਦੀ ਸੁਰੱਖਿਆ ਵਿਵਸਥਾ ਮਹਾਰਾਸ਼ਟਰ ਪੁਲਿਸ ਨੇ ਵਧਾ ਦਿੱਤੀ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਿਸ ਦੇ ਅਨੁਸਾਰ 3 ਪੁਲਿਸ ਕਰਮਚਾਰੀ ਅਕਸ਼ੇ ਕੁਮਾਰ ਨੂੰ ਤਿੰਨ ਵੱਖ-ਵੱਖ ਸ਼ਿਫਟਾਂ ਵਿੱਚ ਸੁਰੱਖਿਆ ਕਵਰ ਦਿੰਦੇ ਹਨ।

LEAVE A REPLY

Please enter your comment!
Please enter your name here