ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਅਫਸਰਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਅਜਿਹੀ ਹੀ ਇੱਕ ਖਬਰ ਹਰਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਡੀਐੱਸਪੀ ਸੁਰਿੰਦਰ ਸਿੰਘ ਪਹੁੰਚੇ। ਜਾਣਕਾਰੀ ਅਨੁਸਾਰ ਹਰਿਆਣਾ ਵਿਚ ਨਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ ਨੂੰ ਡੰਪਰ ਥੱਲੇ ਦੇ ਕੇ ਮਾਰ ਦਿੱਤਾ ਗਿਆ ਹੈ। ਮੌਕੇ ਉਤੇ ਪੁਲਿਸ ਅਧਿਕਾਰੀ ਪਹੁੰਚੇ ਹਨ। ਘਟਨਾ ਹਰਿਆਣਾ ਦੇ ਨੂੰਹ ਦੀ ਹੈ। ਜਿਥੇ ਡੀਐਸਪੀ ਸੁਰਿੰਦਰ ਸਿੰਘ ਉਤੇ ਮਾਫੀਆ ਨੇ ਹਮਲਾ ਕਰ ਦਿੱਤਾ।
ਡੀਐਸਪੀ ਨੂੰ ਡੰਪਰ ਥੱਲੇ ਦੇ ਕੇ ਮਾਰ ਦਿੱਤਾ ਗਿਆ। ਡੀਐਸਪੀ ਨੇ ਇਸੇ ਸਾਲ ਸੇਵਾਮੁਕਤ ਹੋਣਾ ਸੀ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਸੁਰਿੰਦਰ ਸਿੰਘ ਆਪਣੀ ਟੀਮ ਨਾਲ ਇਥੇ ਨਜਾਇਜ਼ ਮਾਈਨਿੰਗ ਰੋਕਣ ਗਏ ਸਨ। ਇਸੇ ਦੌਰਾਨ ਮਾਫੀਆ ਨੇ ਟੀਮ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਡੀਐਸਪੀ ਉਤੇ ਡੰਪਰ ਚਾੜ੍ਹ ਦਿੱਤਾ ਗਿਆ। ਡੀਐਸਪੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ।