ਹਲਕਾ ਸੰਗਰੂਰ ਦੀ ਐਮ.ਐੱਲ.ਏ ਨਰਿੰਦਰ ਕੌਰ ਭਰਾਜ ਨੇ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਬੈਨ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਹੈ ਕਿ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨਾ ਬੇਹੱਦ ਨਿੰਦਣਯੋਗ ਕਾਰਵਾਈ ਹੈ। 21ਵੀਂ ਸਦੀਂ ਦੇ ਇਸ ਯੁੱਗ ਵਿੱਚ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣਾ ਕਿਸੇ ਵੀ ਲੋਕਤੰਤਰੀ ਦੇਸ਼ ਲਈ ਚੰਗਾ ਕਦਮ ਨਹੀ ਹੈ।
ਦੱਸ ਦਈਏ ਕਿ ਬੀਤੇ ਦਿਨੀ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਬੈਨ ਕਰ ਦਿੱਤਾ ਗਿਆ। ਜਿਸਦੀ ਜਾਣਕਾਰੀ ਖੁਦ ਰਵੀ ਸਿੰਘ ਖਾਲਸਾ ਵਲੋਂ ਪੋਸਟ ਪਾ ਕੇ ਦਿੱਤੀ ਗਈ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਰਵੀ ਸਿੰਘ ਖਾਲਸਾ ਨੇ ਇਸ ਦੌਰਾਨ ਭਾਜਪਾ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਉਠਾਉਣ ਤੋਂ ਨਹੀਂ ਰੋਕ ਪਾਏਗਾ।