ਨਵੇਂ ਸਾਲ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ ਨਵੇਂ ਰੇਟ

0
68

ਕੌਮਾਂਤਰੀ ਬਾਜ਼ਾਰ ‘ਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ WTI ਕਰੂਡ ਲਗਭਗ ਸਪਾਟ ਰਿਹਾ ਅਤੇ 71.65 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.04 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 36 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 34 ਪੈਸੇ ਦਾ ਵਾਧਾ ਕੀਤਾ ਗਿਆ ਹੈ। ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ 27 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਪੰਜਾਬ ‘ਚ ਪੈਟਰੋਲ 28 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ।

LEAVE A REPLY

Please enter your comment!
Please enter your name here