
ਨਿਊਯਾਰਕ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।। ਮ੍ਰਿਤਕ ਦੀ ਪਛਾਣ ਸਮਾਣਾ ਸਬ ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਵਿਆਹਿਆ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਂਡ ਚਲਾਉਂਦਾ ਸੀ। ਸਾਊਥ ਰਿਚਮੰਡ ਹਿੱਲ ਨਿਊਯਾਰਕ ਦਾ 29 ਸਾਲਾ ਇਹ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਿਆ ਅਤੇ ਖੱਡ ਵਿੱਚ ਜਾ ਟਕਰਾਇਆ ਜਿਸ ਕਰਕੇ ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਮਲਕ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਪਰਿਵਾਰ ਵਿੱਚ ਉਹ ਦੋ ਭਰਾਵਾਂ ‘ਚੋਂ ਛੋਟਾ ਸੀ। ਮਲਕ ਸਿੰਘ ਆਪਣੇ ਪਿੱਛੇ ਪਤਨੀ ਸਣੇ ਪੰਜ ਸਾਲ ਦੀ ਲੜਕੀ ਤੇ ਸਾਲ ਦਾ ਲੜਕਾ ਛੱਡ ਗਿਆ ਹੈ।