ਫਗਵਾੜਾ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਕਸਬੇ ਵਿੱਚ ਨਿਹੰਗ ਸਿੰਘ ਨੇ ਇੱਕ ਵਿਅਕਤੀ ਦਾ ਤਲਵਾਰ ਨਾਲ ਕਤਲ ਕਰ ਦਿੱਤਾ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਮਾਰਿਆ ਗਿਆ ਵਿਅਕਤੀ ਬੇਅਦਬੀ ਕਰਨ ਆਇਆ ਸੀ। ਇਹ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜ੍ਹਾ ਖੂਹ ਫਗਵਾੜਾ ਵਿਖੇ ਵਾਪਰੀ। ਤਲਵਾਰ ਨਾਲ ਵਿਅਕਤੀ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਦੀ ਪਛਾਣ ਰਮਨਦੀਪ ਸਿੰਘ ਮੰਗੂ ਮੱਠ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ ਤਿੰਨ ਵਜੇ ਵਿਅਕਤੀ ਨੂੰ ਬਾਥਰੂਮ ‘ਚ ਕੱਟ ਦਿੱਤਾ ਗਿਆ। ਗੁਰਦੁਆਰਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕੁਝ ਨਿਹੰਗ ਜੱਥੇਬੰਦੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੂੰ ਤਲਵਾਰ ਨਾਲ ਕੱਟਿਆ ਗਿਆ ਸੀ ਉਹ ਬਾਥਰੂਮ ਵਿੱਚ ਸੀ ਅਤੇ ਉਸਨੇ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ ਸੀ।
ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂਮੱਠ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਅਤੇ ਉਸ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ। ਪਰ ਬਾਥਰੂਮ ਵਿੱਚ ਬੰਦ ਵਿਅਕਤੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜਿਆ ਅਤੇ ਬਾਥਰੂਮ ਦੇ ਅੰਦਰ ਤਲਵਾਰ ਨਾਲ ਉਸ ਦੀ ਹੱਤਿਆ ਕਰ ਦਿੱਤੀ।
ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂਮੱਠ ਨੇ ਤੜਕੇ ਕਰੀਬ 3 ਵਜੇ ਬਾਥਰੂਮ ‘ਚ ਤਲਵਾਰ ਨਾਲ ਵਿਅਕਤੀ ਨੂੰ ਕੱਟਣ ਤੋਂ ਬਾਅਦ ਗੁਰੂਘਰ ਦੇ ਅੰਦਰ ਇਕ ਕਮਰੇ ‘ਚ ਖੁਦ ਨੂੰ ਬੰਦ ਕਰ ਲਿਆ। ਨਿਹੰਗ ਸਿੰਘ ਨੂੰ ਕਮਰੇ ਤੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿੱਖ ਜੱਥੇਬੰਦੀਆਂ ਦੇ ਨਾਲ-ਨਾਲ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।









