ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ

0
76

ਆਏ ਦਿਨੀ ਸੜਕ ਦੁਰਘਟਨਾ ‘ਚ ਅਨੇਕਾਂ ਲੋਕਾਂ ਦੀ ਮੌ.ਤ ਹੋ ਰਹੀ ਹੈ।ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਵੀ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਦੇਰ ਰਾਤ ਇੱਥੇ ਇੱਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌ.ਤ ਹੋ ਗਈ।

ਜਾਣਕਾਰੀ ਅਨੁਸਾਰ ਇੱਕ ਮਾਰੂਤੀ ਕਾਰ ‘ਚ ਦੋ ਨੌਜਵਾਨ ਸਵਾਰ ਸਨ। ਜਿਨ੍ਹਾਂ ਦੀ ਕਾਰ ਡਿਵਾਈਡਰ ਨਾਲ ਟੱ.ਕਰਾ ਗਈ। ਇਸ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋ ਗਈ ਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਭਗਤਾ ਕੋਠੇ ਭਾਈਆਣਾ ਜ਼ਿਲ੍ਹਾ (ਬਠਿੰਡਾ) ਦੇ 21 ਸਾਲਾ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਤੇ ਉਸਦਾ ਦੋਸਤ ਦੋਵੇਂ ਨਿਹਾਲ ਸਿੰਘ ਵਾਲਾ (ਮੋਗਾ )ਤੋਂ ਵਾਪਸ ਬਰਨਾਲਾ ਸਾਈਡ ਵੱਲ ਜਾ ਰਹੇ ਸਨ। ਇਸ ਸਫਰ ਦੌ੍ਰਰਾਨ ਜਦੋ ਦੋਵੇਂ ਨੌਜਵਾਨ ਪਿੰਡ ਬਖਤਗੜ੍ਹ-ਮੱਲੀਆਂ ਟੋਲ ਪਲਾਜੇ ਕੋਲ ਪਹੁੰਚੇ ਤਾਂ ਕੋਈ ਵੀ ਬਿਜਲੀ ਦਾ ਪ੍ਰਬੰਧ ਨਾ ਹੋਣ ਕਾਰਨ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਭਿ.ਆਨ.ਕ ਸੜਕ ਹਾਦਸੇ ਵਿੱਚ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ‘ਤੇ ਮੌ.ਤ ਹੋ ਗਈ ਜਦਕਿ ਉਸਦਾ ਦੋਸਤ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਿਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਨ ਨੌਜਵਾਨ ਅੰਮ੍ਰਿਤਪਾਲ ਸਿੰਘ ਦੋ ਭੈਣਾਂ ਦਾ ਭਰਾ ਸੀ ਤੇ ਵਿਧਵਾ ਮਾਂ ਦਾ ਸਹਾਰਾ ਸੀ। ਜਿਸ ਨੇ ਕੁੱਝ ਦਿਨਾਂ ‘ਚ ਹੀ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕਰਨ ਲਈ ਵਿਦੇਸ਼ ਜਾਣਾ ਸੀ।

ਇਸ ਸਬੰਧੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕੀ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋਈ ਹੈ ਅਤੇ ਦੂਜਾ ਨੌਜਵਾਨ ਜ਼ਖਮੀ ਹੈ। ਮ੍ਰਿ.ਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here