ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ‘ਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।

ਆਪਰੇਸ਼ਨ ਦੌਰਾਨ ਪੁਲਿਸ ਨੇ 202 ਐਫਆਈਆਰ ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 21 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਹਿਰਾਸਤ ਵਿੱਚ ਲਿਆ ।
 
			 
		