ਕੇਂਦਰੀ ਜੇਲ੍ਹ ਪਟਿਆਲਾ ਵਿਚ ਮੋਬਾਇਲ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਿਰ ਤੋਂ ਜੇਲ੍ਹ ‘ਚੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਦੱਸ ਦਈਏ ਕਿ ਇਸ ਸੰਬੰਧੀ ਖੁਦ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਸਰਚ ਅਭਿਆਨ ਦੌਰਾਨ 19 ਮੋਬਾਈਲ ਬਰਾਮਦ ਹੋਏ ਹਨ, ਜੋ ਕੰਧਾਂ ਅਤੇ ਫਰਸ਼ ਪੁੱਟ ਕੇ ਛੁਪਾਏ ਗਏ ਸਨ। ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਧੀਆ ਕੰਮ ਕੀਤਾ ਗਿਆ ਹੈ। ਅਸੀਂ ਆਪਣੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਮੋਬਾਈਲ ਮੁਕਤ ਬਣਾਉਣ ਲਈ ਵਚਨਬੱਧ ਹਾਂ।

LEAVE A REPLY

Please enter your comment!
Please enter your name here