ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਜ਼ਿਲ੍ਹੇ ਵਿੱਚ ਲੁਟੇਰਿਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਰੀ ਅਨੁਸਾਰ ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੋਲੀ ਮਾਰ ਕੇ ਗੱਡੀ ਮਾਲਕ ਦਾ ਕਤਲ ਕਰ ਦਿੱਤਾ।
ਮ੍ਰਿਤਕ ਦੀ ਪਹਿਚਾਣ ਸਮੀਰ ਕਟਾਰੀਆ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ ਤੇ ਉਹ ਪਟਿਆਲਾ ਦੇ ਸਰਹੰਦੀ ਬਾਜ਼ਾਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਘਟਨਾ ਵਾਲੀ ਥਾਂ ਉਤੇ ਹਮਲਾਵਰਾਂ ਵੱਲੋਂ 32 ਬੋਰ ਦੀ ਪਿਸਟਲ ਨਾਲ ਹਵਾਈ ਫਾਇਰ ਕੀਤਾ ਗਿਆ ਅਤੇ ਗੱਡੀ ਲੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਹ ਕੋਸ਼ਿਸ਼ ਨਾਕਾਮ ਰਹੀ। ਗੱਡੀ ਲੁੱਟਣ ਤੋਂ ਕੁਝ ਦੂਰੀ ‘ਤੇ ਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਹਮਲਾਵਰ ਗੱਡੀ ਛੱਡ ਕੇ ਫਰਾਰ ਹੋ ਗਏ।