ਪਟਿਆਲਾ ‘ਚ ਹਰ ਰੋਜ਼ ਲੁੱਟਾਂ-ਖੋਹਾਂ ਤੇ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਪਟਿਆਲਾ ਦੇ ਫੈਕਟਰੀ ਏਰੀਆ ਦਾ ਹੈ। ਜਿੱਥੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੱਡੀ ‘ਤੇ ਹਮਲਾ ਕਰਕੇ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਹ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ।
ਇਸ ਸੰਬੰਧੀ ਕਾਰ ਦੇ ਮਾਲਿਕ ਨੇ ਕਿਹਾ ਕਿ ਉਸਨੇ ਇਹ ਕਾਰ ਭਾਰਤ ਨਗਰ ਦੇ ਰਹਿਣ ਵਾਲੇ ਪਾਲ ਤੋਂ ਲਈ ਸੀ ਤੇ ਉਹ ਕਿਸ਼ਤਾਂ ਵੀ ਸਮੇਂ ‘ਤੇ ਅਦਾ ਕਰ ਰਿਹਾ ਸੀ। ਪਤਾ ਨਹੀਂ ਫਿਰ ਕਿਉਂ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ। ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਵੀ ਨਹੀਂ ਹੈ। ਕਾਰ ਮਾਲਿਕ ਨੇ ਪੁਲਿਸ ਨੂੰ ਗੁਹਾਰ ਲਗਾਈ ਹੈ ਕਿ ਦੋਸ਼ੀ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।