ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਨਵੇਂ ਬੱਸ ਸਟੈਂਡ ‘ਤੇ ਫਾਇਰਿੰਗ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਦੋ ਗੁੱਟਾਂ ਵਿਚਾਲੇ ਹੋਇਆ ਝਗੜਾ ਜਾਪਦਾ ਹੈ। ਦੱਸਿਆ ਜਾ ਰਿਹਾ ਹੈ ਕਿ 10 ਤੌਂ 15 ਦੇ ਕਰੀਬ ਨੌਜਵਾਨਾਂ ਵਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ।
ਜਾਣਕਾਰੀ ਅਨੁਸਾਰ 3-4 ਦੇ ਕਰੀਬ ਫਾਇਰ ਕੀਤੇ ਗਏ। ਇਸ ਘਟਨਾ ‘ਚ ਇੱਕ ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਬੱਸ ਸਟੈਂਡ ‘ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਵੀ ਘਟਨਾ ਸਥਾਨ ‘ਤੇ ਪਹੁੰਚ ਗਏ। ਪੁਲਿਸ ਟੀਮ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।