ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

0
35

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੇ ਵੱਡੇ ਜਖੀਰੇ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਨਸ਼ਾ ਤਸਕਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਾ ਸਪਲਾਈ ਕਰਦੇ ਸਨ, ਜਿਨ੍ਹਾਂ ਨੂੰ ਰਾਜਪੁਰਾ ਸਰਕਲਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕਾਬੂ ਕੀਤਾ ਗਿਆ।

ਇਸ ਸਬੰਧੀ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਡੀ.ਆਈ.ਜੀ ਪਟਿਆਲਾ ਰੇਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਸਪੀ ਸਰਕਲ ਰਾਜਪੁਰਾ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਇੰਸਪੈਕਟਰ ਕਿਰਪਾਲ ਸਿੰਘ ਐੱਸਐੱਚਓ ਥਾਣਾ ਸਦਰ ਰਾਜਪੁਰਾ ਵੱਲੋ ਨਸ਼ਾ ਰੋਕੂ ਤਹਿਤ ਬਣਾਈਆਂ ਗਈਆਂ ਅਲੱਗ-ਅਲੱਗ ਟੀਮਾ ’ਚੋ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਟੀਮ ਜਦੋ ਨੈਸ਼ਨਲ ਹਾਈਵੇ ਤੇ ਮੌਜੂਦ ਸੀ ਤਾਂ ਪੁਲਿਸ ਨੂੰ ਦੇਖ ਕੇ ਭੱਜਣ ਦੀ ਤਾਕ ’ਚ 2 ਵਿਅਕਤੀਆਂ ਨੂੰ ਰੋਕ ਕੇ ਚੈਕ ਕੀਤਾ।

ਚੈਕਿੰਗ ਦੌਰਾਨ ਇਨ੍ਹਾਂ ਕੋਲੋ ਇੱਕ ਲੱਖ ਪੰਜ ਹਜਾਰ ਨਸ਼ੀਲੀਆ ਗੋਲੀਆ ਮਾਰਕਾ ਲਿਮੋਟਿਲ ਬਰਾਮਦ ਹੋਈਆ। ਜਿਸ ’ਤੇ ਐੱਨਡੀਪੀਐੱਸ ਐਕਟ ਤਹਿਤ ਮੁਕਾਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਿੰਦੀ ਪੁੱਤਰ ਭੀਮ ਸਿੰਘ ਵਾਸੀ ਦੋਰਾਹਾ ਅਤੇ ਪਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਰਾਜਗੜ ਥਾਣਾ ਦੋਰਾਹਾ ਜਿਲਾ ਲੁਧਿਆਣਾ ਵਜੋ ਹੋਈ ਹੈ।

ਐੱਸਐੱਸਪੀ ਨੇ ਦੱਸਿਆ ਕਿ ਇਹ ਸਹਾਰਨਪੁਰ (ਯੂ.ਪੀ ) ਤੋ ਨਸ਼ਾ ਲਿਆ ਕੇ ਪੰਜਾਬ ’ਚ ਕਾਫੀ ਸਮੇਂ ਤੋ ਅਲੱਗ/ਅਲੱਗ ਥਾਵਾ ’ਤੇ ਵੱਡੇ ਪੱਧਰ ’ਤੇ ਸਪਲਾਈ ਕਰਦੇ ਸਨ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here