ਪਟਿਆਲਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਮੁਹਿੰਮ ਖਿਲਾਫ ਚਲਾਈ ਜਾ ਰਹੀ ਹੈ ਇਸੇ ਦੇ ਚੱਲਦੇ ਪੁਲਿਸ ਨੇ ਗੈਂਗਸਟਰਾਂ ਦੇ ਨਜ਼ਦੀਕੀ ਸਾਥੀ ਨੂੰ ਹਥਿਆਰਾਂ ਸਣੇ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਯੂਪੀ ਦੇ ਰਹਿਣ ਵਾਲੇ ਰਾਹੁਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ ਜਿਸ ਕੋਲੋਂ 32 ਬੋਰ ਦੇ 5 ਪਿਸਟਲ, ਇੱਕ ਰਿਵਾਲਵਰ ਸਣੇ 25 ਰੌਂਦ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਤੇ ਮਿਤੀ 16 ਨੂੰ ਪਟਿਆਲਾ ਰਾਜਪੁਰਾ ਬਾਈਪਾਸ ਮੇਨ ਰੋਡ ਚੌਕ ਪਿੰਡ ਸੇਰਮਾਜਰਾਂ ਤੇ ਦਰਾਨੇ ਨਾਕਾਬੰਦੀ ਰਾਹੁਲ ਸਿੰਘ ਪੁੱਤਰ ਮਹੀਪਾਲ ਸਿੰਘ ਵਾਸੀ ਪਿੰਡ ਪੜ੍ਹਿਆ ਥਾਣਾ ਸਦਰ ਬਦਾਉ ਜਿਲ੍ਹਾ ਬਾਦਉ (ਯੂ.ਪੀ.) ਨੂੰ ਹਥਿਆਰਾ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ । ਜਿਸ ਪਾਸੋਂ 32 ਹੋਰ ਦੇ 4 ਪਿਸਟਲ ਅਤੇ ਇਕ 32 ਬੋਰ ਰਿਵਾਲਵਰ ਅਤੇ 25 ਰੌਂਦ ਜਿੰਦਾ 32 ਬੋਰ ਬਰਾਮਦ ਕੀਤੇ ਹਨ।
ਅਪਰਾਧਿਕ ਪਿਛੋਕੜ ਗੈਂਗ ਤੇ ਹੋਰ ਜਾਣਕਾਰੀ ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਰਾਹੁਲ ਸਿੰਘ ਉਕਤ ਸਾਲ 2021 ਵਿੱਚ ਥਾਣਾ ਜੀਰਕਪੁਰ ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ.ਐਕਟ ਦੇ ਕੇਸ ਵਿੱਚ ਗ੍ਰਿਫਤਾਰ ਹੋਕੇ ਹੁਸ਼ਿਆਰਪੁਰ ਜੇਲ ਵਿੱਚ ਗਿਆ ਸੀ ਜਿਥੇ ਹੀ ਇਸ ਦਾ ਅਪਰਾਧਿਕ ਵਿਅਕਤੀਆਂ ਨਾਲ ਮੇਲ ਜੋਲ ਹੋਇਆ ਸੀ।
ਇਸੇ ਦੌਰਾਨ ਹੀ ਇਸ ਦੀ ਲਾਰੈਂਸ ਬਿਸਨੋਈ ਗੈਂਗ ਦੇ ਦੀਪਕ ਉਰਫ ਦੀਪੂ ਬਨੂੰੜ ਪੁੱਤਰ ਰਾਕੇਸ ਕੁਮਾਰ ਵਾਸੀ ਮੁਹੱਲਾ ਪਟੀਕਾ ਥਾਣਾ ਬਨੂੜ ਜ਼ਿਲ੍ਹਾ ਪਟਿਆਲਾ ਜੋ ਕਿ ਕਤਲ ਅਤੇ ਲੁੱਟਾਖੇਹਾ ਦੇ ਮੁਕੱਦਮਿਆਂ ਵਿੱਚ ਪਟਿਆਲਾ ਜੇਲ ਵਿੱਚ ਬੰਦ ਹੈ ਨਾਲ ਹੋ ਗਈ ਸੀ ਅਤੇ ਇਸ ਤੋਂ ਬਿਨਾ ਕੁਰਕਸ਼ੇਤਰ ਜਲ ਵਿੱਚ ਕਤਲ ਅਤੇ ਸੰਗੀਨ ਜੁਰਮਾਂ ਵਿੱਚ ਬੰਦ ਨਵੀਨ ਉਰਫ ਕਾਲਾ ਪੇਗਾ ਪੁੱਤਰ ਰਾਮ ਚੰਦਰ ਵਾਸੀ ਹਾਊਸਿੰਗ ਬੋਰਡ ਕਾਲੋਨੀ ਜੀਂਦ ਜਿਲ੍ਹਾ ਜੀਂਦ (ਹਰਿਆਣਾ) ਆਦਿ ਨਾਲ ਹੋ ਗਈ ਸੀ ਰਾਹੁਲ ਸਿੰਘ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਬਣਾਓ ਅਤੇ ਜੀਰਕਪੁਰ ਰਹਿਣ ਲੱਗ ਪਿਆ ਸੀ ।
ਜੋ ਇਸੇ ਦੌਰਾਨ ਹੀ ਰਾਹੁਲ ਸਿੰਘ ਨੇ ਕੁਝ ਅਸਲੇ ਮੰਗਵਾਏ ਸਨ ਜਿਸ ਦੀ ਗੁਪਤ ਸੂਚਨਾ ਸੀ.ਆਈ.ਏ.ਪਟਿਆਲਾ ਪਾਸ ਸੀ, ਜਿਸਦੇ ਅਧਾਰ ਪਰ ਹੀ ਇਕ ਸਪੈਸਲ ਅਪਰੇਸ਼ਨ ਚਲਾਕੇ ਇਸ ਨੂੰ ਗ੍ਰਿਫਤਾਰ ਕਰਕੇ ਪਿਸਟਲ ਰਿਵਾਲਵਰ ਬਰਾਮਦ ਕੀਤੇ ਗਏ ਹਨ ਅਤੇ ਜੇਲ ਵਿੱਚ ਬੈਠੇ ਉਕਤ ਅਪਰਾਧੀਆਂ ਨੂੰ ਵੀ ਪ੍ਰੋਡੈਕਸ਼ਨ ਵਾਰੰਟ ਪਰ ਲਿਆਕੇ ਪੁੱਛਗਿਛ ਕੀਤੀ ਜਾਵੇਗੀ ।