ਆਂਧਰਾ ਪ੍ਰਦੇਸ਼ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਂਧਰਾ ਪ੍ਰਦੇਸ਼ ਵਿੱਚ ਇਕ ਵਿਅਕਤੀ ਨੇ ਕਥਿਤ ਤੌਰ ਉੱਤੇ ਤਲਾਕ ਲੈਣ ਦਾ ਬਹਾਨਾ ਲੱਭਣ ਲਈ ਆਪਣੀ ਗਰਭਵਤੀ ਪਤਨੀ ਨੂੰ ਐੱਚਆਈਵੀ ਟੀਕਾ ਲਗਵਾ ਦਿੱਤਾ।
ਤਡੇਪੱਲੀ ਪੁਲਿਸ ਨੇ ਐੱਮ. ਚਰਨ ਨੂੰ ਉਸ ਦੀ ਪਤਨੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਚਰਨ ਉਸ ਨੂੰ ਤਲਾਕ ਦੇਣ ਦਾ ਕੋਈ ਵਾਜਬ ਬਹਾਨਾ ਲੱਭ ਰਿਹਾ ਸੀ ਅਤੇ ਯੋਜਨਾ ਮੁਤਾਬਕ ਉਹ ਉਸ ਨੂੰ ਝਾਂਸਾ ਦੇ ਕੇ ਲੈ ਗਿਆ।
ਉਸ ਨੂੰ ਦੱਸਿਆ ਗਿਆ ਕਿ ਇਹ ਟੀਕਾ ਗਰਭ ਅਵਸਥਾ ਦੌਰਾਨ ਚੰਗੀ ਸਿਹਤ ਯਕੀਨੀ ਬਣਾਉਣ ਲਈ ਸੀ। ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਹਸਪਤਾਲ ਵਿੱਚ ਸਿਹਤ ਜਾਂਚ ਦੌਰਾਨ ਉਸ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਉਹ ਐੱਚਆਈਵੀ ਪੀੜਤ ਹੈ।
ਪੀੜਤਾ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਨੂੰ ਲੜਕਾ ਪੈਦਾ ਕਰਨ ਲਈ ਵੀ ਜ਼ੋਰ ਦੇ ਰਿਹਾ ਸੀ। ਜੋੜੇ ਦੀ ਇੱਕ ਬੇਟੀ ਹੈ। ਪੁਲਿਸ ਨੇ ਕਿਹਾ ਕਿ ਉਹ ਚਰਨ ਤੋਂ ਪੁੱਛ ਪੜਤਾਲ ਕਰ ਰਹੀ ਹੈ ਤੇ ਪੀੜਤ ਦੀ ਮੈਡੀਕਲ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰਨਗੇ।
ਮੀਡੀਆ ਅਨੁਸਾਰ ਆਪਣੀ ਸ਼ਿਕਾਇਤ ਵਿਚ ਔਰਤ ਨੇ ਕਿਹਾ ਕਿ ਹਸਪਤਾਲ ਵਿਚ ਸਿਹਤ ਜਾਂਚ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਹ ਐੱਚ.ਆਈ.ਵੀ. ਪੀੜਤ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਲੜਕਾ ਜੰਮਣ ਲਈ ਜ਼ੋਰ ਦੇ ਰਿਹਾ ਸੀ।
ਮੀਡੀਆ ਰਿਪੋਰਟ ਮੁਤਾਬਕ ਪੀੜਤਾ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਸਨ। ਪੀੜਤ ਔਰਤ ਨੇ ਦਾਅਵਾ ਕੀਤਾ ਕਿ ਇਸੇ ਕਾਰਨ ਚਰਨ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨੂੰ ਤਲਾਕ ਦੇਣ ਲਈ ਮਜਬੂਰ ਕਰ ਰਿਹਾ ਸੀ। ਪੁਲਿਸ ਨੇ ਚਰਨ ਦੇ ਖਿਲਾਫ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਪੀੜਤਾ ਦਾ ਮੈਡੀਕਲ ਕਰਵਾ ਕੇ ਅਗਲੀ ਕਾਰਵਾਈ ਕਰੇਗੀ।