ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਪਵਿੱਤਰ ਵੇਈ ਕੰਢੇ ਪਵਿੱਤਰ ਕਾਲੀ ਬੇਈ ਦੀ ਕਾਰ ਸੇਵਾ ਦੀ 22ਵੀਂ ਵਰੇਗੰਢ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੈਲੀਕਾਪਟਰ ਤੋਂ ਉਤਰ ਕੇ ਪਵਿੱਤਰ ਵੇਈਂ ਕੰਢੇ ਪਹੁੰਚਣ ਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਇਆ ਕਿਹਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਵੇਈਂ ਕੰਢੇ ਇੱਕ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਮੁੱਖ ਮੰਤਰੀ ਪੰਜਾਬ ਗੁਰਦੁਆਰਾ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਪਵਿੱਤਰ ਵੇਈਂ ਦੀ 22ਵੀੰ ਵਰੇਗੰਢ ਦੇ ਸਲਾਨਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਤਾਂ ਮਹਾਂਪੁਰਸ਼ਾਂ, ਨਾਮਵਰ ਸਖਸ਼ੀਅਤਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਾਜਰੀ ਲਗਵਾਈ ਗਈ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਿਛਲੇ 22 ਸਾਲਾਂ ਤੋਂ ਕੀਤੀ ਜਾ ਰਹੀ ਕਾਰ ਸੇਵਾ ਰਾਹੀਂ ਕਾਲੀ ਵੇਈੰ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਵਿੱਤਰਤਾ ਨੂੰ 22 ਸਾਲਾਂ ਦੀ ਲੰਬੀ ਮਿਹਨਤ ਨਾਲ ਪਵਿੱਤਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਵੇਈਂ ਨੂੰ ਵੀ ਜੇਕਰ ਸਾਫ ਤੇ ਸਵੱਛ ਨਹੀਂ ਕਰ ਸਕਦੇ ਤਾਂ ਹੋਰ ਕੀ ਕਰਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਵਾਤਾਵਰਣ ਸੰਭਾਲਣ ਦੀ ਤਾਂ ਜੋ ਅਸੀਂ ਆਪਣਾ ਜੀਵਨ ਜੀ ਸਕੀਏ।