ਪਾਕਿਸਤਾਨ ਦੇ ਇਸਲਾਮਾਬਾਦ ‘ਚ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਇੱਕ ਆਤਮਘਾਤੀ ਹਮਲਾ ਹੋਇਆ ਹੈ। ਧਮਾਕੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਇਸਲਾਮਾਬਾਦ ਦੇ ਆਈ-10/4 ਸੈਕਟਰ ‘ਚ ਹੋਇਆ।
ਜਾਣਕਾਰੀ ਅਨੁਸਾਰ ਪੁਲਿਸ ਸ਼ੱਕੀ ਗੱਡੀ ਦਾ ਪਿੱਛਾ ਕਰ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਕ ਸ਼ੱਕੀ ਕਾਰ ਨੂੰ ਰੋਕਿਆ ਤਾਂ ਜ਼ੋਰਦਾਰ ਧਮਾਕਾ ਹੋਇਆ। ਰਿਪੋਰਟਾਂ ਅਨੁਸਾਰ ਜਦੋਂ ਪੁਲਿਸ ਕਰਮਚਾਰੀ ਨੇ ਨਿਯਮਤ ਜਾਂਚ ਲਈ ਇੱਕ ਟੈਕਸੀ ਨੂੰ ਰੋਕਿਆ ਤਾਂ ਡਰਾਈਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਦਿੱਤਾ। ਇਸ ਹਮਲੇ ‘ਚ 4 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਇਸਦੇ ਨਾਲ ਹੀ ਇੱਕ ਪੁਲਿਸ ਕਰਮੀ ਦੀ ਮੌਤ ਹੋ ਜਾਣ ਦੀ ਵੀ ਖਬਰ ਹੈ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਮਸਜਿਦ ਵਿੱਚ ਆਤਮਘਾਤੀ ਹਮਲਾ ਹੋਇਆ ਸੀ। ਇਸ ‘ਚ 57 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 200 ਲੋਕ ਜ਼ਖਮੀ ਹੋ ਗਏ ਸਨ। ਇਹ ਧਮਾਕਾ ਪੇਸ਼ਾਵਰ ਦੀ ਮਸਜਿਦ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ। ਇਹ ਧਮਾਕਾ ਕੋਚਾ ਰਿਸਾਲਦਾਰ ਇਲਾਕੇ ਦੇ ਕਿੱਸਾ ਖਵਾਨੀ ਬਾਜ਼ਾਰ ਸਥਿਤ ਮਸਜਿਦ ‘ਚ ਹੋਇਆ ਸੀ।