ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਹੋਇਆ ਦਿਹਾਂਤ

0
2765

ਪਾਕਿਸਤਾਨ ਦੀ ਜੇਲ੍ਹ ‘ਚ ਜਾਨ ਗੁਆਉਣ ਵਾਲੇ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਰ ਰਾਤ ਦਿਹਾਂਤ ਹੋ ਗਿਆ ਹੈ। ਦਲਬੀਰ ਕੌਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੀ ਸੀ।

ਦਲਬੀਰ ਕੌਰ ‘ਤੇ ਇਕ ਫਿਲਮ ਵੀ ਬਣੀ ਸੀ, ਜਿਸ ‘ਚ ਦਲਬੀਰ ਕੌਰ ਦੀ ਭੂਮਿਕਾ ਐਸ਼ਵਰਿਆ ਰਾਏ ਨੇ ਨਿਭਾਈ ਸੀ। ਦਲਬੀਰ ਕੌਰ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਭਿਖੀਵਿੰਡ, ਤਰਨਤਾਰਨ ਵਿਖੇ ਕੀਤਾ ਜਾਵੇਗਾ।

ਦਲਬੀਰ ਕੌਰ ਇਕ ਅਜਿਹੀ ਔਰਤ ਸੀ ਜਿਸ ਨੇ ਆਪਣੇ ਭਰਾ ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਉਣ ਲਈ ਸਖ਼ਤ ਸੰਘਰਸ਼ ਕੀਤਾ।

ਸਰਬਜੀਤ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ। ਉਸ ਨੂੰ ਸਾਲ 1991 ‘ਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਰਬਜੀਤ ਦੀ ਫਾਂਸੀ ‘ਤੇ 2008 ‘ਚ ਪਾਬੰਦੀ ਲਗਾ ਦਿੱਤੀ ਗਈ ਸੀ। ਅਪ੍ਰੈਲ 2013 ‘ਚ ਲਾਹੌਰ ‘ਚ ਕੈਦੀਆਂ ਨੇ ਸਰਬਜੀਤ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here