ਪੰਜਾਬ ਪੁਲਿਸ, ਉੱਤਰਾਖੰਡ ਤੇ ਦਿੱਲੀ ਸਪੈਸ਼ਲ ਸੈੱਲ ਦੇ ਸਾਂਝੇ ਆਪ੍ਰੇਸ਼ਨ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੰਬੀਹਾ ਗੈਂਗ ਦੇ 4 ਸ਼ੂਟਰ ਗ੍ਰਿਫਤਾਰ ਕੀਤੇ ਹਨ। ਇਸ ਸੰਬੰਧੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਕਾਸ਼ੀਪੁਰ ‘ਚ ਹੋਏ ਇੱਕ 70 ਸਾਲਾਂ ਬਜ਼ੁਰਗ ਦੇ ਕਤਲ ‘ਚ ਸ਼ਾਮਿਲ ਸਨ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਚਾਰ ਸ਼ੂਟਰਾਂ ਨੂੰ ਜ਼ੀਰਕਪੁਰ-ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 3 ਵਿਦੇਸ਼ੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।