ਪੁਲਿਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

0
61

ਪੰਜਾਬ ਪੁਲਿਸ ਵਲੋਂ ਨਸ਼ੇ ਖਿਲਾਫ਼ ਚਲਾਈ ਮੁਹਿੰਮ ਜਾਰੀ ਹੈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੀਆਈਏ ਸਟਾਫ ਦੀ ਟੀਮ ਨੇ ਨਸ਼ਾ ਸਪਲਾਈ ਕਰਨ ਵਾਲੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋਂ 1 ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਨੌਜਵਾਨਾਂ ਦੀ ਉਮਰ 23 ਤੇ 25 ਸਾਲ ਦੱਸੀ ਗਈ ਹੈ।

ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਇਲ ਅਤੇ 12 ਹਜ਼ਾਰ ਰੁਪਏ ਨਕਦ ਵੀ ਬਰਾਮਦ ਕੀਤੇ ਹਨ ਅਤੇ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਵਰੁਨਾ ਕਾਰ ਵੀ ਕਬਜੇ ’ਚ ਲਈ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਸੂਰਜ ਸਿੰਘ ਉਰਫ ਸੂਰਜ ਪੁੱਤਰ ਨਿਰਮਲ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਗਹਿਰੀ ਮੰਡੀ ਅਤੇ ਜਸ਼ਨਦੀਪ ਸਿੰਘ ਉਰਫ ਬੱਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।

ਮੁਕਤਸਰ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਨਸ਼ਾ ਫਿਰੋਜ਼ਪੁਰ ਰੋਡ ਨੇੜੇ ਸੈਂਟ ਸਹਾਰਾ ਕਾਲਜ਼, ਸ੍ਰੀ ਮੁਕਤਸਰ ਸਾਹਿਬ ਕੋਲ ਨਾਕਾਬੰਦੀ ਦੌਰਾਨ ਫੜ੍ਹਿਆ ਹੈ। ਇਸ ਮੌਯਕੇ ਪੁਲਿਸ ਨੂੰ ਦੇਖਦਿਆਂ ਇੱਕ ਵਰਨਾ ਕਾਰ ਨੂੰ ਕਾਰ ਚਾਲਕ ਨੇ ਨਾਕਾਬੰਦੀ ਤੋਂ ਕੁੱਝ ਦੂਰੀ ਤੋਂ ਪਿੱਛੇ ਨੂੰ ਮੋੜਣ ਦੀ ਕੋਸ਼ਿਸ਼ ਕੀਤੀ ਤਾਂ ਇਸੰਪੈਕਟਰ ਗੁਰਵਿੰਦਰ ਸਿੰਘ ਅਤੇ ਸੀ.ਆਈ.ਏ. ਦੀ ਟੀਮ ਨੇ ਇਹਨਾਂ ਨੂੰ ਕਾਬੂ ਕਰ ਲਿਆ।

ਇਸ ਮੌਕੇ ਤਲਾਸ਼ੀ ਦੌਰਾਨ ਇਹਨਾਂ ਪਾਸੋਂ 1 ਕਿਲੋ 150 ਗ੍ਰਾਮ ਹੈਰੋਇਨ, 12ਹਜ਼ਾਰ ਰੁਪਏ, 2 ਮੋਬਾਇਲ ਫੋਨ ਕੀਤੇ ਗਏ। ਪੁਲਿਸ ਨੇ ਥਾਣਾ ਸਦਰ ਮੁਕਤਸਰ ’ਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਸੂਰਜ ਸਿੰਘ ਖਿਲਾਫ ਨਸ਼ਾ ਤਸਕਰੀਅਤੇ ਅਸਲਾ ਐਕਟ ਸਮੇਤ ਦੋ ਮੁਕੱਦਮੇ ਦਰਜ ਹਨ।

LEAVE A REPLY

Please enter your comment!
Please enter your name here