ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਡਰਾਈ ਹੋਣ ਦੀ ਸੰਭਾਵਨਾ ਹੈ, ਯਾਨੀ ਕਿ ਉਨ੍ਹਾਂ ‘ਚ ਤੇਲ ਖਤਮ ਹੋ ਜਾਵੇਗਾ।
ਮੀਡੀਆ ਕਰਮੀਆਂ ਵਲੋਂ ਇਸ ਸਥਿਤੀ ਦੀ ਪੂਰੀ ਕਵਰਜ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਅਜੇ ਇਸ ਗੱਲ ਤੋਂ ਅਣਜਾਨ ਹਨ ਉਹ ਵੀ ਸੁਚੇਤ ਹੋ ਜਾਣ। ਸੀਨੀਅਰ ਪੱਤਰਕਾਰ ਅਨੁਰਾਗ ਸ਼ਰਮਾ ਵਲੋਂ ਪਟਿਆਲਾ ‘ਚ ਪੈਟਰੋਲ ਪੰਪ ‘ਤੇ ਪਹੁੰਚ ਕੇ ਉੱਥੋਂ ਦੀ ਸਥਿਤੀ ਨੂੂੰ ਬਿਆਨ ਕੀਤਾ ਗਿਆ ਹੈ। ਦੇਖਿਆ ਜਾ ਸਕਦਾ ਹੈ ਕਿ ਪੰਪਾਂ ‘ਤੇ ਤੇਲ ਪਵਾਉਣ ਵਾਲਿਆਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ।
ਟੈਂਕੀਆਂ ਫੁੱਲ ਕਰਵਾਉਣ ਲੱਗੇ ਲੋਕ, ਪੈਟ੍ਰੋਲ ਪੰਪਾਂ ‘ਤੇ ਮੱਚੀ ਹਾਹਾਕਾਰ , ਵਿਗੜ ਸਕਦੇ ਹਨ ਹਲਾਤ LIVE
ਇਸ ਤੋਂ ਬਾਅਦ ਲੋਕਾਂ ਕੋਲ ਆਪਣੇ ਵਾਹਨ ਪਾਰਕ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ ‘ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਵਿੱਚ ਹੁੰਦੀ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ।
ਜਦੋਂ ਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ, ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂਆਂ ਤੋਂ ਤੇਲ ਨਹੀਂ ਭਰਨ ਦੇ ਰਹੇ ਹਨ।ਸਰਕਾਰ ਅਤੇ ਤੇਲ ਕੰਪਨੀਆਂ ਵੀ ਹੜਤਾਲ ਨੂੰ ਲੈ ਕੇ ਗੰਭੀਰ ਹਨ। ਅਜਿਹੇ ‘ਚ ਸਰਕਾਰ ਅਤੇ ਤੇਲ ਕੰਪਨੀਆਂ ਹੜਤਾਲ ‘ਤੇ ਬੈਠੇ ਆਪਰੇਟਰਾਂ ਨਾਲ ਗੱਲਬਾਤ ਕਰ ਰਹੀਆਂ ਹਨ ਤਾਂ ਜੋ ਆਮ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਉਮੀਦ ਹੈ ਕਿ ਸ਼ਾਮ ਤੱਕ ਕੋਈ ਹੱਲ ਕੱਢ ਲਿਆ ਜਾਵੇਗਾ। ਜੇਕਰ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵਿਗੜ ਜਾਵੇਗੀ।