ਪੈਰੋਲ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਜਗਤਾਰ ਸਿੰਘ ਤਾਰਾ

0
81

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ ‘ਚ ਸ਼ਿਰਕਤ ਕਰੇਗਾ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ।

ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਹੋ ਰਿਹਾ ਹੈ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਤਾਰਾ ਦੇ ਭਰਾ ਦੀ ਅਪ੍ਰੈਲ ਮਹੀਨੇ ਵਿੱਚ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

LEAVE A REPLY

Please enter your comment!
Please enter your name here