ਪੈਰੋਲ ‘ਤੇ ਬਾਹਰ ਆਇਆ ਰਾਮ ਰਹੀਮ ਨਕਲੀ ? ਡੇਰਾ ਸਮਰਥਕਾਂ ਨੇ ਹਾਈਕੋਰਟ ‘ਚ ਪਾਈ ਪਟੀਸ਼ਨ

0
13519

ਜੇਲ੍ਹ ‘ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਕਲੀ ਹੈ। ਅਸਲੀ ਨੂੰ ਰਾਜਸਥਾਨ ਦੇ ਉਦੈਪੁਰ ਤੋਂ ਅਗਵਾ ਕੀਤਾ ਜਾ ਚੁੱਕਾ ਹੈ, ਇਹ ਦਾਅਵਾ ਚੰਡੀਗੜ੍ਹ ਦੇ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ ਅਸ਼ੋਕ ਕੁਮਾਰ ਅਤੇ ਕੁਝ ਹੋਰਾਂ ਨੇ ਕੀਤਾ ਹੈ। ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਜੇਲ ਤੋਂ ਬਾਹਰ ਆ ਕੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ‘ਚ ਰਹਿ ਰਹੇ ਰਾਮ ਰਹੀਮ ਦੀ ਜਾਂਚ ਦੀ ਮੰਗ ਕੀਤੀ ਹੈ।

ਜਸਟਿਸ ਕਰਮਜੀਤ ਸਿੰਘ ਭਲਕੇ ਇਸ ਮਾਮਲੇ ਦੀ ਸੁਣਵਾਈ ਕਰਨਗੇ। ਇਨ੍ਹਾਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਹੁਣ ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਮਾਰਿਆ ਗਿਆ ਹੈ ਜਾਂ ਮਾਰਿਆ ਜਾਵੇਗਾ।

ਉਨ੍ਹਾਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਨਕਲੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ। ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਕਿ ਉਸ ਦੇ ਕੁਝ ਪੁਰਾਣੇ ਦੋਸਤ ਕਥਿਤ ਡੇਰਾ ਮੁਖੀ ਨੂੰ ਮਿਲੇ ਸਨ। ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕਿਆ। ਸਾਫ਼ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ।

LEAVE A REPLY

Please enter your comment!
Please enter your name here