ਪੰਜਾਬੀ ਗਾਇਕ ਸਿੱਪੀ ਗਿੱਲ ਸੜਕ ਹਾਦਸੇ ਦਾ ਹੋਏ ਸ਼ਿਕਾਰ

0
83

ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਨਾਲ ਇੱਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਹ ਕੈਨੇਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਨੇ ਪੋਸਟ ‘ਚ ਲਿ ਖਿਆ ਹੈ ਕਿ ਉਹ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਏ ਹੋਏ ਸੀ। ਬ੍ਰਿਿਟਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਦੌਰਾਨ ਗਾਇਕ ਸਿੱਪੀ ਗਿੱਲ ਆਪਣੀ ਗੱਡੀ ‘ਚੋਂ ਬਾਹਰ ਨਿਕਲੇ ਤੇ ਉਨ੍ਹਾਂ ਨੇ ਆਪਣੀ ਹਾਲਤ ਬਾਰੇ ਇੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕੀਤੀ। ਸਿੱਪੀ ਨੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਹੇ ਸੀ। ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਸਿੱਪੀ ਨੇ ਸੋਸ਼ਲ ਮੀਡੀਆਂ ‘ਤੇ ਜੋ ਵੀਡੀਓ ਸਾਂਝੀ ਕੀਤੀ ਉਸ ਵਿੱਚ ਇੱਕ ਅੰਗਰੇਜ਼ ਰਾਹਗੀਰ ਨੇ ਉਸਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਲਗਾ ਕੇ ਉਨ੍ਹਾਂ ਦੀ ਕਾਰ ਸਿੱਧੀ ਕਰ ਲਈ। ਸਿੱਪੀ ਨੇ ਅੰਗਰੇਜ਼ ਰਾਹਗੀਰ ਦਾ ਧੰਨਵਾਦ ਵੀ ਕੀਤਾ।

ਸਿੱਪੀ ਅਨੁਸਾਰ ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਹ ਐਡਵੈਂਚਰ ਲਈ ਨਿਕਲਿਆ ਸੀ ਪਰ ਐਡਵੈਂਚਰ ਖਤਰਨਾਕ ਹੋ ਗਿਆ ਹੈ।

LEAVE A REPLY

Please enter your comment!
Please enter your name here