ਪੰਜਾਬੀ ਫਿਲਮ SNOWMAN ਦੁਨੀਆਂ ਭਰ ਦੇ ਸਿਨੇਮਾ ਘਰਾਂ ‘ਚ 2 ਦਸੰਬਰ ਨੂੰ ਹੋਵੇਗੀ ਰਿਲੀਜ਼

0
58

ਪੰਜਾਬੀ ਫਿਲਮ ‘ਸਨੋਅਮੈਨ’ ਦੁਨੀਆਂ ਭਰ ਦੇ ਸਿਨੇਮਾ ਘਰਾਂ ‘ਚ 2 ਦਸੰਬਰ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। “ਸਨੋਅਮੈਨ” ਫਿਲਮ ਦੀ ਸੂਟਿੰਗ ਕੈਨੇਡਾ ਦੇ ਬਰਫ਼ੀਲੇ ਮੌਸਮ ਅਤੇ ਜੰਗਲਾਂ ਵਿੱਚ ਬਹੁਤ ਹੀ ਔਖੇ ਹਾਲਾਤਾਂ ‘ਚ ਪੂਰੀ ਹੋਈ। -34 ਡਿਗਰੀ ਦੇ ਤਪਮਾਨ ਵਿੱਚ ਫਿਲਮ ਦੀ ਪ੍ਰੋਡਕਸ਼ਨ ਟੀਮ ਨੇ ਬਹੁਤ ਹਿੰਮਤ ਅਤੇ ਸਿਰੜ ਨਾਲ ਇਸ ਫਿਲਮ ਦੀ ਸ਼ੂਟਿੰਗ ਨੂੰ ਮੁਕੰਮਲ ਕੀਤਾ। ਨੀਰੂ ਬਾਜਵਾ ਦੀ ਬਾ ਕਮਾਲ ਅਦਾਕਾਰੀ ਇਸ ਵਾਰ ਇੱਕ ਵੱਖਰੇ ਰੰਗ ‘ਚ ਨਜ਼ਰ ਆਵੇਗੀ ।

ਇੱਕ ਹਿੰਮਤੀ ਔਰਤ ਦਾ ਕਿਰਦਾਰ ਕੈਨੇਡਾ ਦੇ ਲਚਕਦਾਰ ਕਾਨੂੰਨਾਂ ਦੀ ਪੋਲ ਖੋਲ੍ਹੇਗਾ। ਜੈਜ਼ੀ ਬੀ ਤੁਹਾਨੂੰ ਕੈਨੇਡੀਅਨ ਪੁਲਿਸ ਦੀ ਵਰਦੀ ‘ਚ ਦਿਖਾਈ ਦੇਣਗੇ। ਡਿਊਟੀ ਸਭ ਤੋਂ ਪਹਿਲਾਂ ਹੁੰਦੀ ਹੈ, ਉਹ ਇਸ ਕਿਰਦਾਰ ਰਾਹੀਂ ਪਤਾ ਲੱਗੇਗਾ। ਰਾਣਾ ਰਣਬੀਰ ਵੱਲੋਂ ਲਿਖੀ ਕਹਾਣੀ ‘ਤੇ ਉਸ ਵੱਲੋਂ ਖੁਦ ਨਿਭਾਏ ਗਏ ਕਿਰਦਾਰ ਨੂੰ ਵੇਖ ਜਿੱਥੇ ਲੋਕ ਸਹਿਮਣਗੇ, ਉੱਥੇ ਹੀ ਇੱਕ ਸੋਚਣ ਦਾ ਵਿਸ਼ਾ ਵੀ ਉੱਭਰੇਗਾ ਜੋ ਸ਼ਾਇਦ ਸਾਡੇ ਸਮਾਜ ਵਿੱਚ ਹੈ ਤਾਂ ਬੜੇ ਚਿਰ ਤੋਂ, ਪਰ ਉਸ ਵੱਲ੍ਹ ਕਦੀ ਧਿਆਨ ਨਹੀਂ ਦਿੱਤਾ ਗਿਆ।

ਇਸ ਫਿਲਮ ਰਾਹੀਂ ਇੱਕ ਨਵਾਂ ਚਿਹਰਾ ਅਰਸ਼ੀ ਖਟਕੜ ਪੰਜਾਬੀ ਫਿਲਮ ਜਗਤ ਵਿੱਚ ਉੱਤਰ ਰਿਹੈ, ਜੋ ਕੈਨੇਡਾ ‘ਚ ਪੰਜਾਬੀਆਂ ਦੀ ਅਗਲੀ ਪੀੜ੍ਹੀ ਦੀ ਨੁਮਾਇੰਦਗੀ ਕਰੇਗਾ। ਕੈਨੇਡਾ ਦੇ ਜੰਮਪਲ ਅਰਸ਼ੀ ਖਟਕੜ ਨੇ ਇਸ ਫਿਲਮ ਲਈ ਬਹੁਤ ਮਿਹਨਤ ਕੀਤੀ ਹੈ। ਸਿਨੇਮਾ ਦੀ ਦੁਨੀਆਂ ‘ਚ ਨਵੀਆਂ ਪੈੜਾਂ ਪਾਉਣ ਵਾਲੇ ਅਮਨ ਖਟਕੜ ਇਸ ਫਿਲਮ ਦੇ ਨਿਰਦੇਸ਼ਕ ਹਨ। ਇਸ ਤੋਂ ਪਹਿਲਾਂ ਵੀ ਗੋਰਿਆਂ ਨੂੰ ਦਫ਼ਾ ਕਰੋ,ਅੰਗਰੇਜ਼, ਅਰਦਾਸ ਵਰਗੀਆਂ ਫਿਲਮਾਂ ਦਾ ਨਿਰਮਾਣ ਕਰਕੇ ਸਫਲਤਾ ਦੇ ਝੰਡੇ ਗੱਡ ਚੁੱਕੇ ਅਮਨ ਖਟਕੜ ਹੁਰਾਂ ਦਾ ਦਾਅਵਾ ਹੈ ਇਸ ਫਿਲਮ ਦੇ ਆਉਣ ਨਾਲ ਇੱਕ ਵਾਰ ਫਿਰ ਪੰਜਾਬੀ ਸਿਨੇਮਾ ਨਵਾਂ ਮੋੜ ਕੱਟੇਗਾ। ਅੱਜ ਦੇ ਸਮੇਂ ਦੀ ਲੋੜ ਮੁਤਾਬਿਕ ਇਹ ਫਿਲਮ “ਸਨੋਅਮੈਨ” ਦਰਸ਼ਕਾਂ ਨੂੰ ਵੱਖਰਾ ਵਿਸ਼ਾ, ਦਿੱਖ ਅਤੇ ਫਿਲਮਾਂਕਣ ਦੇਵੇਗੀ।

LEAVE A REPLY

Please enter your comment!
Please enter your name here