ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਖੇਡ ਵਿਭਾਗ ਹੀ ਰਹਿ ਗਿਆ ਹੈ। ਦੱਸ ਦਈਏ ਕਿ ਚੇਤਨ ਸਿੰਘ ਜੌੜਾ ਮਾਜਰਾ ਨੂੰ ਵੱਡੀ ਜ਼ਿੰਮੇਵਾਰੀ ਮਿਲ ਗਈ ਹੈ। ਚੇਤਨ ਸਿੰਘ ਜੋੜਾ ਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ।
ਚੇਤਨ ਸਿੰਘ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦੇ ਦਿੱਤਾ ਹੈ।
ਹੁਣ ਮੀਤ ਹੇਅਰ ਕੋਲ ਖੇਡ ਐਂਡ ਯੂਥ ਸਰਵਿਸ ਵਿਭਾਗ ਹੀ ਰਹਿ ਗਿਆ ਹੈ।
ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਕੋਲ ਚਲਾ ਗਿਆ ਹੈ।