ਪੰਜਾਬ ‘ਚ NIA ਦਾ ਵੱਡਾ ਐਕਸ਼ਨ, ਮੋਗਾ ਦੇ ਪਿੰਡ ‘ਚ ਕੀਤੀ ਰੇਡ

0
81

ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਵਾਲਾ ‘ਚ ਅੱਜ ਸਵੇਰੇ ਤੜਕਸਾਰ ਐੱਨ. ਆਈ. ਏ. ਦੀ ਟੀਮ ਨੇ ਗੁਰਲਾਭ ਸਿੰਘ ਦੇ ਘਰ ਛਾਪੇਮਾਰੀ ਕੀਤੀ। ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ।

ਹਰਪ੍ਰੀਤ ਕੌਰ ਦੇ ਮੁਤਾਬਕ ਉਹ ਆਪਣੇ ਪਤੀ ਦਾ ਪੇਜ ਚਲਾਉਂਦੀ ਹੈ ਅਤੇ ਪੰਜਾਬ ਦੇ ਹੱਕ ਦੀ ਗੱਲ ਕਰਦੀ ਹੈ। ਉਨ੍ਹਾਂ ਨੂੰ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਗਿਆ ਹੈ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਿਸੇ ਫੰਡਿੰਗ ਨੂੰ ਲੈ ਕੇ ਐੱਨ. ਆਈ. ਏ. ਦੀ ਟੀਮ ਵੱਲੋਂ ਉਸ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਟੀਮ ਵੱਲੋਂ ਪਰਿਵਾਰ ਦੇ ਮੋਬਾਇਲ ਅਤੇ ਹੋਰ ਦਸਤਾਵੇਜ਼ ਖੰਗਾਲੇ ਜਾ ਰਹੇ ਹਨ।

LEAVE A REPLY

Please enter your comment!
Please enter your name here