ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਮੌਨਸੂਨ ਪਹੁੰਚਣ ਦੇ ਨਾਲ ਹੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ‘ਚ ਭਾਰੀਬਾਰਿਸ਼ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਪੰਜਾਬ ਹਰਿਆਣਾ,ਦਿੱਲੀ, ਚੰਡੀਗੜ੍ਹ ਤੇ ਰਾਜਸਥਾਨ ‘ਚ ਭਾਰੀ(64.5 ਮਿਲੀਮੀਟਰ ਤੋਂ 114.5 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਤੱਕ ਗਰਜ ਨਾਲ ਬਾਰਿਸ਼ ਹੋਣ ਤੇ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ।
ਮੌਸਮ ਵਿਭਾਗ ਅਨੁਸਾਰ ਮੁੰਬਈ ਤੇ ਆਸਪਾਸ ਦੇ ਇਲਾਕਿਆਂ ‘ਚ ਸੋਮਵਾਰ ਤੋਂ ਲਗਾਤਾਰ ਬਾਰਿਸ਼ ਤੋਂ ਬਾਂੳਦ ਵੀਰਵਾਰ ਨੂੰ ਇਸ ‘ਚ ਕੁੱਖ ਕਮੀ ਦਰਜ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਕੁੱਝ ਉਪਨਗਰੀ ਰੇਲਗੱਡੀਆਂ ਨਿਰਧਾਰਿਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ। ਇਸਦੇ ਨਾਲ ਹੀ ਕੇਰਲ ‘ਚ ਮੁੱਖ ਮੰਤਰੀ ਦਫਤਰ ਨੇ ਕਿਹਾ ਕਿ ਪੰਜ ਦਿਨਾਂ ਲਈ ਸੂਬੇ ‘ਚ ਭਾਰੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।