ਪੰਜਾਬ ਦਾ ਨੌਜਵਾਨ ਲੰਡਨ ‘ਚ ਲਾ.ਪਤਾ, ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

0
76

ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਛਾਣ ਗੁਰਸ਼ਮਨ ਸਿੰਘ ਭਾਟੀਆ (23) ਵਾਸੀ ਮਾਡਲ ਟਾਊਨ, ਜਲੰਧਰ ਵਜੋਂ ਹੋਈ ਹੈ। ਗੁਰਸ਼ਮਨ ਸਿੰਘ ਪੂਰਬੀ ਲੰਡਨ ਵਿੱਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਿਆ ਸੀ। ਉਸਨੇ ਲੰਡਨ ਵਿੱਚ ਲੌਫਬੋਰੋ ਯੂਨੀਵਰਸਿਟੀ ਵਿੱਚ ਦਾਖਲਾ ਲਿਆ ਸੀ। ਉਹ ਲੌਫਬਰੋ ਯੂਨੀਵਰਸਿਟੀ ਵਿੱਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ :ਸੋਲਰ ਉਪਕਰਨ ਬਣਾਉਣ ਵਾਲੀ ਕੰਪਨੀ ‘ਚ ਧਮਾਕਾ, 9 ਲੋਕਾਂ ਦੀ ਮੌਤ

ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ‘ਚ ਪਰਿਵਾਰ ਚਿੰਤਤ ਹਨ। ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਬੇਨਤੀ ਕੀਤੀ ਹੈ।

LEAVE A REPLY

Please enter your comment!
Please enter your name here