ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿਚ ਭਾਗ ਲੈ ਸਕਣ।
ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ,ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।