ਇੰਦਰਪਾਲ ਸਿੰਘ ਨੂੰ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਮੂਲ ਤੌਰ ਤੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਸਮਾਜਸੇਵੀ ਵਜੋਂ ਉਨ੍ਹਾਂ ਦੀ ਇਲਾਕੇ ਵਿਚ ਪਛਾਣ ਹੈ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਸਤੰਬਰ ਵਿਚ ਇਸ ਅਹੁਦੇ ਤੋਂ ਰਿਟਾਇਰ ਹੋਏ ਸਨ। ਇੰਦਰਪਾਲ ਸਿੰਘ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਇਸ ਦੌੜ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ. ਵੇਣੁ ਪ੍ਰਸਾਦ ਦਾ ਨਾਂ ਵੀ ਚੱਲ ਰਿਹਾ ਸੀ।
ਦੱਸ ਦੇਈਏ ਕਿ ਇੰਦਰਪਾਲ ਸਿੰਘ ਫੌਜਦਾਰੀ ਕੇਸਾਂ ਦੇ ਵਕੀਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦਾਦਾ ਜੀ ਹਰਬਖਸ਼ ਸਿੰਘ ਵੀ ਵਕੀਲ ਸਨ। ਸਾਂਝੇ ਪੰਜਾਬ ਵਿਚ ਉਹ ਡਿਪਟੀ ਸਪੀਕਰ ਵੀ ਰਹੇ ਹਨ।
ਇਹ ਹੀ ਨਹੀਂ ਸਗੋਂ ਉਨ੍ਹਾਂ ਦੇ ਪੜ੍ਹ-ਦਾਦਾ ਗੁਲਾਬ ਸਿੰਘ ਵੀ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੇ ਪਰਿਵਾਰ ਵਿੱਚ ਦੋਵੇਂ ਲੜਕੀਆਂ ਵੀ ਵਕੀਲ ਹਨ ਅਤੇ ਬੇਟਾ ਨੋਨੀਤ ਸਿੰਘ ਚੰਡੀਗੜ੍ਹ ਵਿਖੇ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ।