ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅੱਜ ਪੇਰੈਂਟਸ ਟੀਚਰ ਮੀਟਿੰਗ ਹੋਵੋਗੀ। ਇਹ ਮੀਟਿੰਗ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਸਰਕਾਰੀ ਸਕੂਲ ’ਚ ਹੋਣ ਵਾਲੀ ਪੇਰੈਂਟਸ ਟੀਚਰ ਮੀਟਿੰਗ ’ਚ ਸ਼ਿਰਕਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਵੇਰੇ 11:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ (ਨੇੜੇ ਡਿਸਪੈਂਸਰੀ) ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਅਧਿਆਪਕ ਬੱਚੇ ਦੀ ਖਾਸੀਅਤ ਦੱਸਣਗੇ। ਸਾਰੇ ਮਾਪਿਆਂ ਨੂੰ ਸਮੇਂ ਸਿਰ ਆਉਣ ਦੀ ਅਪੀਲ ਵੀ ਕੀਤੀ ਗਈ ਹੈ। ਨਾਲ ਹੀ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਬੱਚੇ ਸਰਕਾਰੀ ਸਕੂਲ ਚ ਪੜ੍ਹ ਰਹੇ ਹਨ ਉਨ੍ਹਾਂ ਨੂੰ 2 ਘੰਟੇ ਦੀ ਛੁੱਟੀ ਵੀ ਮਿਲੇਗੀ।