
ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਇੱਕ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ। ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ-ਕਮੇਟੀ ਬਣਾਈ ਹੈ। ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਬ-ਕਮੇਟੀ ਇਸ ਕੰਮ ਵਿੱਚ ਤੇਜ਼ੀ ਲਿਆ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਮੀਟਿੰਗਾਂ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਅਸੀਂ ਅਜਿਹੀ ਨੀਤੀ ਬਣਾਵਾਂਗੇ ਅਤੇ ਇਸ ਤਰ੍ਹਾਂ ਕੰਮ ਕਰਾਂਗੇ ਕਿ 100% ਕਰਮਚਾਰੀ ਪੱਕੇ ਹੋ ਸਕਣ। ਕਮੇਟੀ ਦੀ ਆਉਣ ਵਾਲੇ ਮੰਗਲਵਾਰ ਨੂੰ ਫਿਰ ਬੈਠਕ ਹੋਵੇਗੀ।