ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਭਾਰਤ ਪਰਤ ਆਏ ਹਨ। ਵਾਪਸ ਆਉਂਦਿਆਂ ਹੀ ਉਨ੍ਹਾਂ ਨੇ ਗਾਂਧੀ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਾਲਿਕਾਰਜੁਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਭਾਰਤ ਪਹੁੰਚਣ ‘ਤੇ ਪ੍ਰਿਯੰਕਾ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਚੰਨੀ ਨੇ ਪ੍ਰਿਯੰਕਾ ਗਾਂਧੀ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ।
ਚਰਨਜੀਤ ਚੰਨੀ ਨੇ ਇਸ ਸਬੰਧੀ ਆਪਣੇ ਟਵਿੱਟਰ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ ਤੇ ਪ੍ਰਿਅੰਕਾ ਗਾਂਧੀ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਉਹ ਵਿਦੇਸ਼ ਚਲੇ ਗਏ ਸਨ ਤੇ ਹੁਣ ਤੱਕ ਵਾਪਸ ਨਹੀਂ ਪਰਤੇ ਸਨ।