ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਅੱਜ ਪੇਸ਼ੀ ਹੋਈ ਹੈ। ਅਦਾਲਤ ਨੇ ਆਪਣਾ ਫੈਸਲਾ ਪਹਿਲਾਂ ਕੁੱਝ ਸਮੇਂ ਲਈ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲਿਸ ਵਲੋਂ ਲਾਰੈਂਸ ਦੀ ਕਸਟੱਡੀ ਮੰਗੀ ਗਈ ਸੀ ਪਰ ਉਸਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ ਸੀ। ਦੱਸ ਦਈਏ ਕਿ ਹੁਣ ਅਦਾਲਤ ਨੇ ਇਸ ਦੀ ਇਜ਼ਾਜਤ ਦੇ ਦਿੱਤੀ ਹੈ। ਦਿੱਲੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜ਼ਾਜਤ ਦੇ ਦਿੱਤੀ ਹੈ।
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ। ਲਾਰੈਂਸ ਦੇ ਵਕੀਲ ਨੇ ਉਸਦਾ ਫਰਜ਼ੀ ਐਨਕਾਊਂਟਰ ਹੋਣ ਦਾ ਖਦਸ਼ਾ ਜਤਾਇਆ ਹੈ। ਇਸ ਦੇ ਉਲਟ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਪੂਰੀ ਸਕਿਊਰਿਟੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਵੀਡੀਓ ਕੈਮਰਾ, ਬੁਲਟ ਪਰੂਫ ਗੱਡੀ ਵੀ ਹੈ।
ਪੰਜਾਬ ਪੁਲਿਸ ਲਾਰੈਂਸ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੀ ਕਸਟੱਡੀ ਨੂੰ ਲੈ ਕੇ ਬਹਿਸ ਪੂਰੀ ਹੋ ਗਈ ਹੈ। ਪੰਜਾਬ ਪੁਲਿਸ ਉਸਦੀ ਕਸਟੱਡੀ ਲੈਣ ਲਈ ਪਹੁੰਚੀ ਹੈ। ਪੰਜਾਬ ਪੁਲਿਸ ਕਿਸੇ ਸਮੇਂ ਵੀ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਸਕਦੀ ਹੈ। ਦਿੱਲੀ ਪਟਿਆਲਾ ਹਾਊਸ ਕੋਰਟ ਦੇ ਬਾਹਰ ਪੰਜਾਬ ਪੁਲਿਸ ਦੀਆਂ ਗੱਡੀਆਂ ਖੜ੍ਹੀਆਂ ਹਨ। ਪੰਜਾਬ ਪੁਲਿਸ ਲਾਰੈਂਸ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆ ਸਕਦੀ ਹੈ।