ਜਲੰਧਰ-ਪਠਾਨਕੋਟ ਹਾਈਵੇ ‘ਤੇ ਪਿੰਡ ਈਮਾ ਮਾਂਗਟ ਨੇੜੇ ਅੱਜ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਿਸ ਵਿੱਚ ਪੀਏਪੀ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।