ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵਿਚ ਗੈਂਗਸਟਰ ਭਗਵਾਨ ਭਗਵਾਨਪੁਰੀਆ ਦੀ ਪੇਸ਼ੀ ਦੌਰਾਨ ਪੰਜਾਬ ਪੁਲਿਸ ਨੇ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਦੀ ਮੰਗ ਰੱਖੀ। ਮੰਗ ਰੱਖਦਿਆ ਪੰਜਾਬ ਪੁਲਿਸ ਨੇ ਦਲੀਲ ਦਿੰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਚਾਰ ਸ਼ੂਟਰਾਂ ‘ਚੋ ਦੋ ਦਾ ਸਬੰਧ ਜੱਗੂ ਭਗਵਾਨ ਭਗਵਾਨਪੁਰੀਆ ਨਾਲ ਹੈ।
ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈ ਲਿਆ ਹੈ।
ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 14 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ।
ਜਿਥੇ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰਕੇ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ। ਕੋਰਟ ‘ਚ ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜੱਗੂ ਭਗਵਾਨਪੁਰੀਆ ਨਾਲ ਜੁੜੇ ਹੋਏ ਹਨ, ਜਿਸ ਕਰਨ ਜੱਗੂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੀ ਲੋੜ ਹੈ।
ਦਿੱਲੀ ਦੇ RML ਹਸਪਤਾਲ ‘ਚ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕੀਤਾ ਜਾਵੇਗਾ। ਜੱਗੂ ਭਗਵਾਨਪੁਰੀਆ ਨੂੰ ਕੱਲ੍ਹ ਨੂੰ ਮਾਨਸਾ ਕੋਰਟ ‘ਚ ਪੇਸ਼ ਕੀਤਾ ਜਾਵੇਗਾ।
ਜਦੋਂ ਕੇ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਉਥੇ ਹੀ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈਣ ਦੇ ਹੁਕਮ ਦਿੱਤੇ ਹਨ ਅਤੇ ਪੰਜਾਬ ਪੁਲਿਸ ਨੂੰ ਜੱਗੂ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।