ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਤਰਨਤਾਰਨ ਪੁਲਿਸ ਨੇ 3 ਤਸਕਰਾਂ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 3 ਕਿਲੋ 100 ਗ੍ਰਾਮ ਹੈਰੋਇਨ ਤੇ 1 ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਰੀ ਹੈ।
CIA ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਤਲਾਸ਼ੀ ਮੁਹਿੰਮ ਕਰਨ ਅੰਮ੍ਰਿਤਸਰ ਰੋਡ ਭਿਖੀਵਿੰਡ ਨੇੜੇ ਪਹੁੰਚੇ। ਉਦੋਂ ਪੁਲਿਸ ਨੇ ਇਕ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਰੁਕਣ ਦੀ ਬਜਾਏ ਉਨ੍ਹਾਂ ਨੇ ਆਪਣੀ ਗੱਡੀ ਦੌੜਾ ਲਈ ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ 3 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਵੰਤ ਸਿੰਘ, ਜਗਬੀਰ ਸਿੰਘ ਉਰਫ ਜੱਗਾ ਪੁੱਤਰ ਕਾਬਲ ਸਿੰਘ, ਅਰਸ਼ਦੀਪ ਸਿੰਘ ਉਰਫ ਪੁੱਤਰ ਹਰਪਾਲ ਸਿੰਘ ਵਾਸੀ ਮਹਿੰਦੀਪੁਰ ਵਜੋਂ ਹੋਈ ਹੈ। ਇਕ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਤਾਰ ਪਾਕਿਸਤਾਨ ਵਿਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਰਿਮਾਂਡ ਲੈ ਕੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ ਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਨਸ਼ਾ ਤਸਕਰ ਕਿਥੇ-ਕਿਥੇ ਨਸ਼ੇ ਦੀ ਸਪਲਾਈ ਕਰਦੇ ਸਨ ਤੇ ਇਸ ਤੋਂ ਇਲਾਵਾ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।