ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਮੰਗੀ ਕਸਟੱਡੀ, ਲਾਰੈਂਸ ਦੇ ਵਕੀਲ ਨੇ ਕੀਤਾ ਵਿਰੋਧ

0
860
awrence bishnoi presented in delhi patiala house court

ਲਾਰੈਂਸ ਬਿਸ਼ਨੋਈ ਦੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ ਹੋਈ ਹੈ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕੁੱਝ ਸਮੇਂ ਬਾਅਦ ਅਦਾਲਤ ਆਪਣਾ ਫੈਸਲਾ ਸੁਣਾਏਗੀ। ਪੰਜਾਬ ਪੁਲਿਸ ਵਲੋਂ ਲਾਰੈਂਸ ਦੀ ਕਸਟੱਡੀ ਮੰਗੀ ਗਈ ਹੈ ਪਰ ਉਸਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ ਹੈ।

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਹੈ। ਲਾਰੈਂਸ ਦੇ ਵਕੀਲ ਨੇ ਉਸਦਾ ਫਰਜ਼ੀ ਐਨਕਾਊਂਟਰ ਹੋਣ ਦਾ ਖਦਸ਼ਾ ਜਤਾਇਆ ਹੈ। ਇਸ ਦੇ ਉਲਟ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਪੂਰੀ ਸਕਿਊਰਿਟੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਵੀਡੀਓ ਕੈਮਰਾ, ਬੁਲਟ ਪਰੂਫ ਗੱਡੀ ਵੀ ਹੈ।

ਪੰਜਾਬ ਪੁਲਿਸ ਲਾਰੈਂਸ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੀ ਕਸਟੱਡੀ ਨੂੰ ਲੈ ਕੇ ਬਹਿਸ ਪੂਰੀ ਹੋ ਗਈ ਹੈ। ਪੰਜਾਬ ਪੁਲਿਸ ਉਸਦੀ ਕਸਟੱਡੀ ਲੈਣ ਲਈ ਪਹੁੰਚੀ ਹੈ। ਪੰਜਾਬ ਪੁਲਿਸ ਦੀ ਪਟੀਸ਼ਨ ‘ਤੇ ਕੋਰਟ ਨੇ ਫੈਸਲਾ ਰੱਖਵਾ ਰੱਖ ਲਿਆ ਹੈ।

LEAVE A REPLY

Please enter your comment!
Please enter your name here