ਪੰਜਾਬ ਪੁਲਿਸ ਨੇ ਡੀ ਐਸ ਪੀ ਦਲਬੀਰ ਸਿੰਘ ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਡੀ ਜੀ ਪੀ ਗੌਰਵ ਯਾਦਵ ਨੇ ਇਕ ਟਵੀਟ ਵਿਚ ਕੀਤਾ ਹੈ। ਉਹਨਾਂ ਦੱਸਿਆ ਕਿ 2 ਦਿਨਾਂ ਵਿਚ ਹੀ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਗਈ ਹੈ ਤੇ ਕਾਤਲ ਗ੍ਰਿਫਤਾਰ ਕਰ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਤਲ ਆਟੋ ਚਾਲਕ ਹੈ ਜਿਸਦੇ ਆਟੋ ਵਿਚ ਬੈਠ ਕੇ ਡੀ ਐਸ ਪੀ ਜਾ ਰਿਹਾ ਸੀ। ਮੁਲਜ਼ਮ ਦੀ ਪਛਾਣ ਲਾਂਬੜਾ ਨੇੜੇ ਪੈਂਦੇ ਥਾਣਾ ਸਦਰ ਜਮਸ਼ੇਰ ਦੇ ਪਿੰਡ ਪ੍ਰਤਾਪਪੁਰਾ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
ਸੀ. ਆਈ. ਏ. ਸਟਾਫ਼, ਕ੍ਰਾਈਮ ਬ੍ਰਾਂਚ ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਉਕਤ ਕਤਲ ਕੇਸ ਨੂੰ ਟਰੇਸ ਕੀਤਾ ਗਿਆ ਹੈ। ਡੀ.ਐੱਸ.ਪੀ. ਦੇ ਕਤਲ ਕੇਸ ਦੀਆਂ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆ ਗਈਆਂ ਹਨ, ਜਿਸ ਵਿਚ ਮੁਲਜ਼ਮ ਆਟੋ ਚਾਲਕ ਸਾਫ਼ ਵਿਖਾਈ ਦੇ ਰਿਹਾ ਹੈ।









