ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦ.ਕੁਸ਼ੀ

0
78

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਾ ਦੇ ਇੱਕ ਵਿਦਿਆਰਥੀ ਨੇ ਖੁਦ.ਕੁਸ਼ੀ ਕਰ ਲਈ। ਵਿਦਿਆਰਥੀ ਪਰਦੀਪ ਕੁਮਾਰ ਉਮਰ 27 ਸਾਲ ਮਹਿੰਦਰਗੜ੍ਹ ਹਰਿਆਣਾ ਦਾ ਰਹਿਣ ਵਾਲਾ ਸੀ। ਉਹ ਐਮ.ਟੈਕ ਦੀ ਪੜ੍ਹਾਈ ਕਰ ਰਿਹਾ ਸੀ। ਜਿਵੇਂ ਹੀ ਪਤਾ ਲੱਗਾ ਕਿ ਉਸ ਨੇ ਖੁਦ.ਕੁਸ਼ੀ ਕਰ ਲਈ ਹੈ ਤਾਂ ਪੁਲਿਸ ਅਤੇ ਸੁਰੱਖਿਆ ਕਰਮਚਾਰੀ ਉਸ ਨੂੰ ਤੁਰੰਤ ਪੀਜੀਆਈ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਦੀ ਹੈ। ਪਰਦੀਪ ਕੁਮਾਰ ਹੋਸਟਲ ਨੰਬਰ 2 ਵਿੱਚ ਰਹਿੰਦਾ ਸੀ। ਉਸ ਨੇ ਕਈ ਪ੍ਰੀਖਿਆਵਾਂ ਲਈ ਪ੍ਰਵੇਸ਼ ਪ੍ਰੀਖਿਆ ਦਿੱਤੀ ਸੀ ਪਰ ਪ੍ਰੀਖਿਆ ਵਿੱਚ ਫੇਲ ਹੋਣ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਰਾਤ ਨੂੰ ਭਾਵੇਂ ਉਸ ਨੂੰ ਇਲਾਜ ਲਈ ਪੀਜੀਆਈ ਲਿਜਾਇਆ ਗਿਆ ਪਰ ਜਾਨ ਨਹੀਂ ਬਚਾਈ ਜਾ ਸਕੀ। ਇਹ ਕਦਮ ਚੁੱਕਣ ਤੋਂ ਪਹਿਲਾਂ ਉਸ ਨੇ ਘਰ ਫੋਨ ਵੀ ਕੀਤੀ ਸੀ। ਮੌਕੇ ਤੇ ਪਹੁੰਚੀ ਫੋਰੈਸਿਕ ਟੀਮ ਨੇ ਕਮਰੇ ਨੂੰ ਸੀਲ ਕਰ ਦਿੱਤਾ ਹੈ।

LEAVE A REPLY

Please enter your comment!
Please enter your name here