ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਵਲੋਂ ਅੱਜ ਸੂਬੇ ਭਰ ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ

0
349

ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਮਹਿਕਮੇ ਦੇ ਕੰਟਰੈਕਟ ਵਰਕਰਾਂ ਦੀਆਂ ਤਨਖ਼ਾਹਾਂ ਦਾ ਮਸਲਾ ਜੇਕਰ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਜ਼ ਯੂਨੀਅਨ ਦੇ ਫੈਸਲੇ ਅਨੁਸਾਰ ਬਾਅਦ ਦੁਪਹਿਰ 12 ਵਜੇ ਪੰਜਾਬ ਰੋਡਵੇਜ਼ ਨੂੰ ਛੱਡ ਕੇ ਬਾਕੀ ਸਾਰੀਆਂ ਸਰਕਾਰੀ ਬੱਸਾਂ ਦੀਆਂ ਬਰੇਕਾਂ ਲਗਾ ਦਿੱਤੀਆ ਜਾਣਗੀਆਂ।

ਯੂਨੀਅਨ ਦੇ ਸੂਬਾ ਆਗੂ ਜੋਧ ਸਿੰਘ ਨੇ ਦੱਸਿਆ ਕਿ ਪੰਜਾਬ ਰੋਡਵੇਜ਼,ਪਨਬੱਸ ਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ‘ਚ ਦਿਨ-ਰਾਤ ਡਿਊਟੀ ਕਰਕੇ ਸਰਕਾਰ ਦਾ ਖਜ਼ਾਨਾ ਭਰਨ ਵਾਲੇ ਸੂਬੇ ਦੇ 7500 ਕੰਟਰੈਕਟ ਵਰਕਰਾਂ ਨੂੰ ਹਾਲੇ ਤੱਕ ਮਈ ਮਹੀਨੇ ਦੀ ਤਨਖਾਹਾਂ ਨਹੀਂ ਮਿਲੀਆਂ।ਜਿਸ ਕਾਰਨ ਉਹ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਕਰਜ਼ਾ ਚੁੱਕਣ ਨੂੰ ਮਜ਼ਬੂਰ ਹਨ।

ਉਨ੍ਹਾਂ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ ਸਰਕਾਰ ਨੂੰ 23 ਜੂਨ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।ਜੇਕਰ ਇਸ ਸਮੇਂ ਦੇ ਅੰਦਰ- ਅੰਦਰ ਤਨਖਾਹਾਂ ਜਾਰੀ ਕਰ ਦਿੱਤੀਆਂ ਗਈਆਂ ਤਾਂ ਠੀਕ ਹੈ ਨਹੀਂ ਤਾਂ ਨਿਰਧਾਰਿਤ ਪ੍ਰੋਗਰਾਮ ਤਹਿਤ 12 ਵਜੇ ਸੂਬੇ ਭਰ ਦੀਆਂ 2700 ਪਨਬੱਸਾਂ ਤੇ ਪੀ.ਆਰ.ਟੀ.ਸੀ ਦੀਆਂ ਸੇਵਾਵਾਂ ਠੱਪ ਕਰ ਦਿੱਤੀਆ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਅਜਿਹੇ ‘ਚ ਆਮ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਲਈ ਟਰਾਂਸਪੋਰਟ ਮਹਿਕਮੇ ਦੇ ਮੁਲਾਜ਼ਮ ਨਹੀਂ ਬਲਕਿ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ।

LEAVE A REPLY

Please enter your comment!
Please enter your name here