ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਬਜਟ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਬਜਟ ਭਾਸ਼ਣ ਨਹੀਂ ਪੜ੍ਹਨ ਦਿੱਤਾ ਸੀ। ਇਸ ਕਾਰਨ ਰਾਜਪਾਲ ਨੇ ਪਹਿਲੀ ਅਤੇ ਆਖਰੀ ਸਤਰਾਂ ਪੜ੍ਹ ਕੇ ਭਾਸ਼ਣ ਸਮਾਪਤ ਕੀਤਾ ਸੀ। ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਨੇ ਪਹਿਲੇ ਦਿਨ ਹੀ ਕਾਫੀ ਹੰਗਾਮਾ ਕੀਤਾ ਸੀ। ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਮਹਿਜ਼ 13 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ ਸੀ।
ਅੱਜ ਬਜਟ ਦੀ ਕਾਰਵਾਈ ਦਾ ਦੂਜਾ ਦਿਨ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਨੂੰ ਤਾਲਾ ਅਤੇ ਚਾਬੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਰਾਜਪਾਲ ਨੂੰ ਪਹਿਲਾਂ ਬੋਲਣ ਨਹੀਂ ਦਿੱਤਾ। ਹੁਣ ਜੇ ਮੈਂ ਬੋਲਿਆ ਤਾਂ ਉਹ ਭੱਜ ਜਾਣਗੇ। ਇਸ ਨੂੰ ਲੈ ਕੇ ਕਾਂਗਰਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ‘ਤੇ ਗੱਲ ਕਰੋ। ਇਸ ਨੂੰ ਲੈ ਕੇ ਸਦਨ ‘ਚ ਹੰਗਾਮਾ ਸ਼ੁਰੂ ਹੋ ਗਿਆ।