ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਮੁੱਖ ਮੰਤਰੀ ਮਾਨ ਨੇ ਕਈ ਵੱਡੇ ਐਲਾਨ ਪੰਜਾਬ ਵਾਸੀਆਂ ਲਈ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਗਰੀਬਾਂ ਲਈ 25000 ਘਰ ਬਣਾਏ ਜਾਣਗੇ। ਅਸੀਂ ਇਨ੍ਹਾਂ ਘਰਾਂ ਲਈ ਸਾਈਟ ਪਲਾਈਨ ਤਿਆਰ ਕਰ ਰਹੇ ਹਾਂ।

ਸੂਬੇ ਵਿੱਚ 19 ਨਵੀਆਂ ਆਈ.ਟੀ.ਆਈਜ਼ ਸਥਾਪਿਤ ਕੀਤੀਆਂ ਜਾਣਗੀਆਂ। ਲਗਭਗ ਸਾਰੇ ਜ਼ਿਲ੍ਹਿਆਂ ਦਾ ਧਿਆਨ ਰੱਖਿਆ ਜਾਵੇਗਾ। ਹਰੇਕ ਆਈ.ਟੀ.ਆਈ. ਨੂੰ 19 ਕਿਲੋਮੀਟਰ ਦੇ ਘੇਰੇ ਵਿੱਚ ਸਥਾਪਿਤ ਕੀਤਾ ਜਾਵੇਗਾ। ਇਹ ਹੁਨਰ ਵਿਕਸਤ ਕਰਨ ਅਤੇ ਵਿਦੇਸ਼ਾਂ ਵਿੱਚ ਨੌਜਵਾਨਾਂ ਦੇ ਇਮੀਗ੍ਰੇਸ਼ਨ ਨੂੰ ਕੰਟਰੋਲ ਲਈ ਕੀਤਾ ਜਾ ਰਿਹਾ ਹੈ।

ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚੋਣ ਡਿਊਟੀ ਵਰਗੀਆਂ ਹੋਰ ਜ਼ਿੰਮੇਵਾਰੀਆਂ ਦੇਣ ਦੀ ਬਜਾਏ ਅਧਿਆਪਕਾਂ ਨੂੰ ਸਿਰਫ਼ ਸਿੱਖਿਅਕ ਵਜੋਂ ਹੀ ਵਰਤਿਆ ਜਾਵੇਗਾ। ਮੂੰਗੀ ਲਈ ਐਮਐਸਪੀ ਅਤੇ ਝੋਨੇ ਦੇ ਡੀਐਸਆਰ ਲਈ 1500 ਰੁਪਏ ਪ੍ਰਤੀ ਏਕੜ ਬੋਨਸ ਇੱਕ ਇਤਿਹਾਸਕ ਕਦਮ ਹੈ ਜਿਸ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਯੂਸੀ ਪੇਅ ਸਕੇਲ ਦਿੱਤਾ ਜਾਵੇਗਾ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 75 ਵੇਂ ਆਜ਼ਾਦੀ ਦਿਹਾੜੇ ਮੌਕੇ 75 ਪੇਂਡੂ ਕਲੀਨਿਕ ਖੋਲ੍ਹਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਡਾਂ ‘ਚ ਪੰਜਾਬ ਨੂੰ 1 ਨੰਬਰ ‘ਤੇ ਲਿਆਂਵਾਗੇ। CHC/PHC ਨੁੰ ਅਪਗ੍ਰੇਡ ਕਰਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਰੁਜ਼ਗਾਰਾਂ ‘ਤੇ ਲਾਠੀਚਾਰਜ ਕੀਤਾ ਪਰ ਅਸੀਂ ਨੌਜਵਾਨਾਂ ਨੂੰ ਡਿਗਰੀਆਂ ਮੁਤਾਬਿਕ ਨੌਕਰੀਆਂ ਦੇਵਾਂਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੈਂ ਪੁਲਿਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਨਸ਼ਾ ਤਸਕਰੀ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਜੇਕਰ ਕੋਈ ਕਮੀ ਹੁੰਦੀ ਹੈ ਤਾਂ ਉਸ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ।

ਸਕੂਲਾਂ ਨੂੰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕ, 8393 ਪ੍ਰਾਇਮਰੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

LEAVE A REPLY

Please enter your comment!
Please enter your name here