ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰਾ ਦੇ ਅਵਸਰ ‘ਤੇ ਖੁੱਲ੍ਹੇ ਰਹਿਣਗੇ। ਸੇਵਾ ਕੇਂਦਰ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਦੱਸ ਦੇਈਏ ਕਿ ਆਮ ਦਿਨਾਂ ਵਿੱਚ ਸੇਵਾ ਕੇਂਦਰ 9 ਤੋਂ 5 ਵਜੇ ਤੱਕ ਖੁੱਲ੍ਹੇ ਰੱਖੇ ਜਾਂਦੇ ਹਨ ਪਰ ਦੁਸਹਿਰੇ ਮੌਕੇ ਸੇਵਾ ਕੇਂਦਰ 3 ਘੰਟੇ ਪਹਿਲੇ ਬੰਦ ਕਰ ਦਿੱਤੇ ਜਾਣਗੇ।